ਬਨੂੰੜ ਪੁਲਸ ਨੇ ਕੀਤਾ ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ

ਬਨੂੰੜ ਪੁਲਸ ਨੇ ਕੀਤਾ ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ
ਬਨੂੰੜ, 20 ਜੁਲਾਈ () : ਥਾਣਾ ਬਨੂੜ ਦੀ ਪੁਲਸ ਨੇ ਸਿ਼ਕਾਇਤਕਰਤਾ ਸੁਖਚੈਨ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਜਾਂਸਲਾ ਥਾਣਾ ਬਨੂੜ ਦੀ ਸਿ਼ਕਾਇਤ ਦੇ ਆਧਾਰ ਤੇ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਧਾਰਾ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਖਚੈਨ ਸਿੰਘ ਨੇ ਦੱਸਿਆ ਕਿ 18 ਜੁਲਾਈ ਨੂੰਜਦੋਂ ਉਹ ਆਪਣੀ ਮਾਤਾ ਰੇਖਾ ਰਾਣੀ ਸਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾਂਸਲਾ ਅੱਡਾ ਦੇ ਕੋਲ ਜਾ ਰਿਹਾ ਸੀ ਤਾਂ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਨੇ ਆਪਣਾ ਮੋਟਰਸਾਈਕਲ ਤੇਜ਼ ਰਫ਼ਤਾਰ ਨਾਲ ਲਿਆ ਕੇ ਉਨ੍ਹਾਂ ਵਿਚ ਮਾਰਿਆ, ਜਿਸ ਕਾਰਨ ਵਾਪਰੇ ਹਾਦਸੇ ਵਿਚ ਉਸਦੀ ਮਾਤਾ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top