ਬਰਨਾਲਾ ਨਗਰ ਕੌਸਲ ਨੂੰ ਦਿੱਤਾ ਨਗਰ ਨਿਗਮ ਦਾ ਦਰਜਾ

ਚੰਡੀਗੜ, 28 ਅਕਤੂਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਬਰਨਾਲਾ ਨਗਰ ਕੌਸਲ ਨੂੰ ਲੈ ਕੇ ਵੱਡੇ ਫੈਸਲੇ ਲਏ ਗਏ ਹਨ, ਜਿਸ ਵਿਚ ਹੁਣ ਬਰਨਾਲਾ ਨਗਰ ਕੌਸਲ ਨੂੰ ਨਗਰ ਨਿਗਮ ਦਾ ਦਰਜਾ ਦੇਣ ਦਾ ਮਤਾ ਪਾਸ ਕੀਤਾ ਗਿਆ ਹੈ।

ਇਸ ਬੈਠਕ ਵਿਚ ਹੋਰ ਵੀ ਫੈਸਲੇ ਲਏ ਗਏ ਹਨ, ਜਿਨਾ ਵਿਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਸਪੋਰਟਸ ਮੈਡੀਸਨ ਕਾਡਰ ਵਿੱਚ 100 ਦੇ ਕਰੀਬ ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਹੈ। ਇਹ ਅਸਾਮੀਆਂ ਤਿੰਨ ਸਾਲਾਂ ਲਈ ਠੇਕੇ ’ਤੇ ਭਰੀਆਂ ਜਾਣਗੀਆਂ। ਇਸ ਵਿੱਚ ਗਰੁੱਪ ਏ ਦੀਆਂ 14, ਗਰੁੱਪ ਬੀ ਦੀਆਂ 16 ਅਤੇ ਗਰੁੱਪ ਸੀ ਦੀਆਂ 80 ਦੇ ਕਰੀਬ ਅਸਾਮੀਆਂ ਭਰੀਆਂ ਜਾਣਗੀਆਂ।

ਇਸੇ ਤਰ੍ਹਾਂ ਪੰਜਾਬ ਯੂਨੀਫਾਈਡ ਬਿਲਡਿੰਗ ਨਿਯਮ 2025 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨਿਯਮ ਅਨੁਸਾਰ ਪੰਜਾਬ ਵਿੱਚ ਨਵੀਆਂ ਬਣਾਈਆਂ ਜਾਣ ਵਾਲੀਆਂ ਕਲੋਨੀਆਂ ਵਿੱਚ ਇਮਾਰਤ ਦੀ ਉਚਾਈ 15 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰਨ ਲਈ ਵਿਭਾਗ ਤੋਂ ਮਨਜ਼ੂਰੀ ਲੈਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ। ਇਸ ਲਈ ਆਰਕੀਟੈਕਟ ਦਾ ਸਰਟੀਫਿਕੇਟ ਹੀ ਕਾਫ਼ੀ ਹੋਵੇਗਾ।

Scroll to Top