Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:02 am

+91 90915 01313 , +91 90916 01313

punjabbanni@gmail.com
punjabbani@yahoo.com

ਬਲੱਡ ਪ੍ਰੈਸ਼ਰ ਦੀ ਕਰਵਾਈ ਜਾਵੇ ਨਿਯਮਤ ਜਾਂਚ - ਡਾ.ਸ਼ੈਲੀ ਜੇਤਲੀ

ਬਲੱਡ ਪ੍ਰੈਸ਼ਰ ਦੀ ਕਰਵਾਈ ਜਾਵੇ ਨਿਯਮਤ ਜਾਂਚ - ਡਾ.ਸ਼ੈਲੀ ਜੇਤਲੀ

ਪਟਿਆਲਾ 18 ਮਈ : ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਜਿਲ੍ਹੇ ਦੇ ਸਮੂਹ ਪੀਐਚਸੀਜ ਅਧੀਨ ਆਉਂਦੇ ਸਿਹਤ ਕੇਂਦਰਾਂ ਵਿੱਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਗਿਆ। ਇਸ ਸਬੰਧ ਵਿੱਚ ਅਵੇਅਰਨੈਸ ਸੈਸ਼ਨ ਲਗਾ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਹਾਈਪਰਟੈਂਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟਰੋਕ, ਦਿਲ ਦੇ ਦੌਰੇ, ਗੁਰਦੇ ਦੀ ਬਿਮਾਰੀ, ਦਿਮਾਗੀ ਕਮਜ਼ੋਰੀ ਜਾਂ ਨਿਗ੍ਹਾ ਦਾ ਧੁੰਧਲਾ ਹੋਣਾ ਆਦਿ।

ਬਹੁਤ ਸਾਰੇ ਲੋਕਾਂ ਨੂੰ ਇਹ ਵੀ ਪਤਾ ਨਹੀਂ ਹੁੰਦਾ ਕਿ ਉਹ ਹਾਈਪਰਟੈਂਸ਼ਨ ਬਿਮਾਰੀ ਤੋਂ ਪੀੜਤ ਹਨ, ਕਿਉਂਕਿ ਇਸ ਦਾ ਕੋਈ ਲੱਛਣ ਪਰਤੱਖ  ਤੌਰ ਤੇ ਦਿਖਾਈ ਨਹੀਂ ਦਿੰਦਾ। ਸਿਰਫ ਦੌਰਾ ਪੈਣ ਤੋਂ ਬਾਅਦ ਹੀ ਪਤਾ ਲੱਗਦਾ ਹੈ, ਕਿ ਬੀਪੀ  ਵੱਧਿਆ ਹੋਇਆ ਸੀ।

ਇਸ ਕਰਕੇ 30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਬੀਪੀ ਦੀ ਨਿਯਮਤ  ਜਾਂਚ ਕਰਵਾਉਣੀ ਚਾਹੀਦੀ ਹੈ। ਬੀਪੀ ਵਧਣ ਤੇ ਡਾਕਟਰ ਦੀ ਸਲਾਹ ਨਾਲ ਦਵਾਈ ਦਾ ਸੇਵਨ ਕਰਨਾ ਜਰੂਰੀ ਹੈ। ਤਣਾਅ ਰਹਿਤ ਰਹਿਣ ਲਈ ਮੈਡੀਟੇਸ਼ਨ ਅਤੇ ਯੋਗਾ ਕਰਨਾ ਚਾਹੀਦਾ ਹੈ। ਤਲੀਆਂ ਹੋਈਆਂ ਚੀਜ਼ਾਂ ਅਤੇ ਜੰਕ ਫੂਡ ਤੋਂ ਪਰਹੇਜ਼ ਕਰਨਾ ਜਰੂਰੀ ਹੈ। ਸੰਤੁਲਿਤ ਭੋਜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਬੀਪੀ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਹੈ।

Scroll to Top