ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਵਾਪਸੀ ’ਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੀ ਤਿੱਖੀ ਪ੍ਰਤੀਕ੍ਰਿਆ

ਅੰਮ੍ਰਿਤਸਰ, 19 ਫਰਵਰੀ :  ਨਾਨਕਸਰ ਸੰਪਰਦਾ ਦੇ ਪ੍ਰਸਿੱਧ ਧਾਰਮਿਕ ਆਗੂ ਸੰਤ ਬਾਬਾ ਘਾਲਾ ਸਿੰਘ ਜੀ ਤੋਂ ਸੁਰੱਖਿਆ ਵਾਪਸ ਲਏ ਜਾਣ ਦੇ ਮਾਮਲੇ ’ਤੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨਾ ਆਖਿਆ ਕਿ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਨੂੰ ਵੇਖਦਿਆਂ ਪ੍ਰਸ਼ਾਸ਼ਨ ਵੱਲੋਂ ਚੁੱਕਿਆ ਗਿਆ ਇਹ ਕਦਮ ਉਚਿਤ ਨਹੀਂ। ਇਸਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸੁਰੱਖਿਆ ਹਟਾਏ ਜਾਣ ਤੋਂ ਬਾਅਦ ਕੋਈ ਅਣਚਾਹੀ ਘਟਨਾ ਵਾਪਰਦੀ ਹੈ ਤਾਂ ਇਸ ਦੀ ਜਿੰਮੇਵਾਰੀ ਪ੍ਰਸ਼ਾਸ਼ਨ ’ਤੇ ਹੋਵੇਗੀ।

ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਫੌਰੀ ਤੌਰ ’ਤੇ ਸੰਤ ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਮੁੜ ਬਹਾਲ ਕਰੇ। ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ ਅਤੇ ਸੰਤ ਬਾਬਾ ਘਾਲਾ ਸਿੰਘ ਜੀ ਨੂੰ ਲੰਮੇ ਸਮੇਂ ਤੋਂ ਪ੍ਰਦਾਨ ਕੀਤੀ ਗਈ ਸੁਰੱਖਿਆ ਹਾਲ ਹੀ ਵਿੱਚ ਵਾਪਸ ਲੈ ਲਈ ਗਈ ਹੈ, ਜੋ ਚਿੰਤਾਜਨਕ ਹੈ। ਇਸ ਲਈ ਸਰਕਾਰ ਨੂੰ ਸੁਰਖਿਆ ਤੁਰੰਤ ਮੁੜ ਬਹਾਲ ਕੀਤੀ ਜਾਵੇ।

Scroll to Top