Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 7:55 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਲ ਘਰ 'ਚ ਰਹਿ ਰਹੀ ਬੱਚੀ ਦੇ ਪਰਿਵਾਰ ਦਾ ਪਤਾ ਲਗਾਉਣ ਲਈ ਜਨਤਕ ਸੂਚਨਾ ਜਾਰੀ

ਬਾਲ ਘਰ 'ਚ ਰਹਿ ਰਹੀ ਬੱਚੀ ਦੇ ਪਰਿਵਾਰ ਦਾ ਪਤਾ ਲਗਾਉਣ ਲਈ ਜਨਤਕ ਸੂਚਨਾ ਜਾਰੀ

ਪਟਿਆਲਾ, 13 ਜੁਲਾਈ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪਟਿਆਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਬੱਚੀ ਪਿੰਕੀ, ਉਮਰ ਤਕਰੀਬਨ 15 ਸਾਲ, ਰੰਗ ਸਾਵਲਾ ਪਿੰਡ ਮਾਛੀਵਾੜਾ ਮੰਡ, ਜ਼ਿਲ੍ਹਾ ਲੁਧਿਆਣਾ ਵਿਖੇ ਲਾਵਾਰਿਸ ਹਾਲਤ ਵਿੱਚ ਮਿਲੀ ਸੀ। ਉਕਤ ਬੱਚੀ ਨੂੰ ਕਿਸੇ ਵਿਅਕਤੀ ਵੱਲੋਂ ਮਿਤੀ 2 ਜੂਨ 2013 ਨੂੰ ਆਲ ਇੰਡੀਆ ਪਿੰਗਲਾ ਆਸ਼ਰਮ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਮੌਜੂਦਾ ਸਮੇਂ ਇਹ ਬੱਚੀ ਬਾਲ ਭਲਾਈ ਕਮੇਟੀ, ਪਟਿਆਲਾ ਦੇ ਮਿਤੀ 28 ਸਤੰਬਰ 2018 ਦੇ ਆਦੇਸ਼ਾਂ ਅਧੀਨ 06 ਅਕਤੂਬਰ 2018 ਤੋਂ ਬਾਲ ਘਰ ਵਿੱਚ ਰਹਿ ਰਹੀ ਹੈ।
ਉਨ੍ਹਾਂ ਦੱਸਿਆ ਕਿ ਬੱਚੀ ਦੇ ਪਰਿਵਾਰ ਜਾਂ ਸਰਪ੍ਰਸਤ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਇਸ ਲਈ ਜੇਕਰ ਕਿਸੇ ਵਿਅਕਤੀ ਨੂੰ ਇਸ ਬੱਚੀ ਜਾਂ ਉਸ ਦੇ ਪਰਿਵਾਰ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਮਿਤੀ 10 ਅਗਸਤ 2026 ਤੱਕ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪਟਿਆਲਾ, ਕਮਰਾ ਨੰਬਰ 150, ਬਲਾਕ-ਸੀ ਐਕਸਟੈਂਸ਼ਨ, ਮਿਨੀ ਸਕੱਤਰੇਤ, ਪਟਿਆਲਾ ਨਾਲ ਸੰਪਰਕ ਕਰ ਸਕਦਾ ਹੈ।
ਸੰਪਰਕ ਲਈ ਫ਼ੋਨ ਨੰਬਰ 0175-2353523, ਈ-ਮੇਲ dcpo.patiala@gmail.com ਜਾਂ 1098 ਚਾਈਲਡ ਹੈਲਪਲਾਈਨ ‘ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ।
Scroll to Top