Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:49 am

+91 90915 01313 , +91 90916 01313

punjabbanni@gmail.com
punjabbani@yahoo.com

ਬਿਹਾਰ : ਟੀਬੀ ਮੁਕਤ ਮੁਹਿੰਮ ਨੂੰ ਲੈ ਕੇ 1 ਕਰੋੜ ਲੋਕਾਂ ਦੀ ਹੋਵੇਗੀ ਸਕ੍ਰੀਨਿੰਗ

ਬਿਹਾਰ : ਟੀਬੀ ਮੁਕਤ ਮੁਹਿੰਮ ਨੂੰ ਲੈ ਕੇ 1 ਕਰੋੜ ਲੋਕਾਂ ਦੀ ਹੋਵੇਗੀ ਸਕ੍ਰੀਨਿੰਗ

ਪਟਨਾ, 2 ਜੁਲਾਈ 2026 : ਟੀਬੀ ਮੁਕਤ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਬਿਹਾਰ ਅੰਦਰ ਇਕ ਕਰੋੜ ਲੋਕਾਂ ਦੀ ਜਲਦ ਹੀ ਸਕ੍ਰੀਨਿੰਗ ਹੋਵੇਗੀ, ਜਿਸਨੂੰ ਲੈ ਕੇ ਪ੍ਰਸਾਸਨਿਕ ਅਧਿਕਾਰੀਆਂ ਨੇ ਅੱਜ ਮੀਟਿੰਗ ਵੀ ਕੀਤੀ।

ਜਾਣਕਾਰੀ ਅਨੁਸਾਰ ਮੁੱਖ ਸਕੱਤਰ ਪ੍ਰਤਯ ਅੰਮ੍ਰਿਤ ਨੇ ਟੀਬੀ ਸਕ੍ਰੀਨਿੰਗ ਪ੍ਰੋਗਰਾਮ ਦੀ ਉੱਚ-ਪੱਧਰੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਸਮੀਖਿਆ ਦੌਰਾਨ ਦੱਸਿਆ ਗਿਆ ਕਿ ਬਿਹਾਰ ਵਿੱਚ ਟੀਬੀ ਸਕ੍ਰੀਨਿੰਗ ਲਈ ਕੁੱਲ 2.76 ਕਰੋੜ ਲੋਕਾਂ ਨੂੰ ਟੀਚੇ ਵਜੋਂ ਚੁਣਿਆ ਗਿਆ ਹੈ, ਪਰ ਹੁਣ ਤੱਕ ਕੇਵਲ 0.39 ਕਰੋੜ (ਕਰੀਬ 14 ਫੀਸਦੀ) ਲੋਕਾਂ ਦੀ ਹੀ ਸਕ੍ਰੀਨਿੰਗ ਹੋ ਸਕੀ ਹੈ। ਮੁੱਖ ਸਕੱਤਰ ਨੇ ਇਸ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਕ੍ਰੀਨਿੰਗ ਕਵਰੇਜ ਅਜੇ ਵੀ 20 ਫੀਸਦੀ ਤੋਂ ਘੱਟ ਹੈ, ਜਿਸ ਨੂੰ ਜਲਦੀ ਵਧਾਉਣ ਦੀ ਲੋੜ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 14 ਅਗਸਤ 2026 ਤੱਕ 1 ਕਰੋੜ ਲੋਕਾਂ ਦੀ ਟੀਬੀ ਸਕ੍ਰੀਨਿੰਗ ਦਾ ਮਹੱਤਵਾਕਾਂਖੀ ਟੀਚਾ ਹਰ ਹਾਲ ਵਿੱਚ ਪੂਰਾ ਕੀਤਾ ਜਾਵੇ। ਇਸ ਲਈ ਸਿਹਤ ਵਿਭਾਗ ਸਮੇਤ ਸਾਰੇ ਸਬੰਧਤ ਸਰਕਾਰੀ ਵਿਭਾਗਾਂ ਅਤੇ ਜ਼ਿਲ੍ਹਾ ਮੈਜਿਸਟ੍ਰੇਟਾਂ ਵਿਚਾਲੇ ਮਜ਼ਬੂਤ ਤਾਲਮੇਲ ਯਕੀਨੀ ਬਣਾਇਆ ਜਾਵੇ ਤਾਂ ਜੋ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਸਕੇ।

Scroll to Top