Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:35 pm

+91 90915 01313 , +91 90916 01313

punjabbanni@gmail.com
punjabbani@yahoo.com

ਬਿਹਾਰ ਸਰਕਾਰ ਨੇ ਮਹਿੰਗਾਈ ਭੱਤੇ ‘ਚ ਵਾਧੇ ਸਮੇਤ 18 ਪ੍ਰਸਤਾਵ ਮਨਜ਼ੂਰ ਕੀਤੇ

ਬਿਹਾਰ ਸਰਕਾਰ ਨੇ ਮਹਿੰਗਾਈ ਭੱਤੇ ‘ਚ ਵਾਧੇ ਸਮੇਤ 18 ਪ੍ਰਸਤਾਵ ਮਨਜ਼ੂਰ ਕੀਤੇ

ਪਟਨਾ, 13 ਮਈ 2026 : ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਮਹਿੰਗਾਈ ਭੱਤੇ ਵਿਚ ਵਾਧੇ ਸਮੇਤ 18 ਪ੍ਰਸਤਾਵਾਂ ਨੂੰ ਮੰਜੂਰੀ ਦੇ ਦਿਤੀ ਹੈ, ਜਿਸ ਨਾਲ ਕਰਮਚਾਰੀਆਂ ਨੂੰ ਵੱਡਾ ਫਾਇਦਾ ਹੋਵੇਗਾ।
ਜਾਣਕਾਰੀ ਦੇ ਅਨੁਸਾਰ ਰਾਜ ਸਰਕਾਰ ਨੇ ਸੱਤਵੇਂ ਤਨਖਾਹ ਕਮਿਸ਼ਨ ਅਧੀਨ ਤਨਖਾਹ ਅਤੇ ਪੈਨਸ਼ਨ ਲੈ ਰਹੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਨਵੇਂ ਫੈਸਲੇ ਅਨੁਸਾਰ ਇਹ ਦਰ 58 ਫੀਸਦੀ ਤੋਂ ਵਧਾ ਕੇ 60 ਫੀਸਦੀ ਕਰ ਦਿੱਤੀ ਗਈ ਹੈ, ਜੋ 1 ਜਨਵਰੀ 2026 ਤੋਂ ਲਾਗੂ ਮੰਨੀ ਜਾਵੇਗੀ।

ਇਸਦੇ ਨਾਲ ਹੀ ਪੰਜਵੇਂ ਤਨਖਾਹ ਸਕੇਲ ਹੇਠ ਆਉਣ ਵਾਲੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ 474 ਫੀਸਦੀ ਤੋਂ ਵਧਾ ਕੇ 483 ਫੀਸਦੀ ਕਰਨ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ। ਵਿੱਤ ਵਿਭਾਗ ਵੱਲੋਂ ਜਾਰੀ ਨੋਟ ਅਨੁਸਾਰ ਇਸ ਫੈਸਲੇ ਨਾਲ ਲੱਖਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸਿੱਧਾ ਲਾਭ ਮਿਲੇਗਾ।

Scroll to Top