Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 5:02 pm

+91 90915 01313 , +91 90916 01313

punjabbanni@gmail.com
punjabbani@yahoo.com

ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ ਆਯੋਜਿਤ

ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ ਆਯੋਜਿਤ

ਪਟਿਆਲਾ, 19 ਅਗਸਤ – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਲਗਾਉਣ ਸਬੰਧੀ ਪਾਰਟੀ ਦੇ ਪ੍ਰਧਾਨਾਂ/ਨੁਮਾਇੰਦਿਆਂ ਨਾਲ ਮਾਨਯੋਗ ਜਿਲ੍ਹਾ ਚੋਣ ਅਫਸਰ, ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ, ਪਟਿਆਲਾ ਜੀ ਵੱਲੋਂ ਅੱਜ ਮਿਤੀ: 19.08.2025 ਨੂੰ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ। 

ਮੀਟਿੰਗ ਦੌਰਾਨ ਹਾਜਰ ਆਏ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਬੀ.ਐਲ.ਏ ਸਬੰਧੀ ਜਾਰੀ ਹੋਈਆਂ ਹਦਾਇਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨਾਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੀ.ਐਲ.ਏ ਲਗਾਉਣ ਸਬੰਧੀ ਪ੍ਰਾਪਤ ਹੋਈਆਂ ਹਦਾਇਤਾਂ ਅਤੇ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਪ੍ਰਾਪਤ ਹੋਏ BLA ਫਾਰਮ ਦੀ ਕਾਪੀ ਉਹਨਾਂ ਨਾਲ ਸਾਂਝੀ ਕੀਤੀ ਗਈ । ਇਸ ਸਬੰਧੀ ਉਹਨਾਂ ਨੂੰ ਬੀ.ਐਲ.ਏ. ਸਬੰਧੀ ਕੁੱਝ ਅਹਿਮ ਗੱਲਾਂ ਤੇ ਚਰਚਾ ਕੀਤੀ ਗਈ ਅਤੇ

ਦੱਸਿਆ ਗਿਆ ਕਿ ਬੀ.ਐਲ.ਏ ਦਾ ਮੁੱਖ ਕੰਮ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਨਿਯੁਕਤ ਕੀਤੇ ਗਏ ਬੀ.ਐਲ.ਓ (ਬੂਥ ਲੈਵਲ ਅਫਸਰਾਂ) ਨਾਲ ਮਿਲ ਕੇ ਉਹਨਾਂ ਦੇ ਕੰਮ ਵਿੱਚ ਸਹਿਯੋਗ ਦੇਣਾ ਹੈ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸੁਰੂ ਤੋਂ ਲੈ ਕੇ ਲਾਸਟ ਤੱਕ ਸੁਚੱਜੇ/ਪਾਰਦਰਸ਼ਤਾ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ ਅਤੇ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ।

ਬੂਥ ਲੈਵਲ ਏਜੰਟ (ਬੀ.ਐਲ.ਏ) ਹਾਊਸ ਟੂ ਹਾਊਸ ਵੈਰੀਫਿਕੇਸ਼ਨ ਦੌਰਾਨ ਘਰ-ਘਰ ਜਾ ਕੇ Dead/Shifted/Left ਵੋਟਰਾਂ ਦੀ ਲਿਸਟ ਤਿਆਰ ਕਰਕੇ ਬੂਥ ਲੈਵਲ ਅਫਸਰ ਪਾਸ ਜਮ੍ਹਾ ਕਰਵਾ ਸਕਦਾ ਹੈ ਤਾਂ ਜੋ ਵਾਧੂ ਵੋਟਰਾਂ ਦਾ ਨਿਪਟਾਰਾ ਹੋ ਕੇ ਅਤੇ ਨਵੀਆਂ ਬਣਨ ਯੋਗ ਵੋਟਾਂ ਬਣਨ ਉਪਰੰਤ ਅੰਤਿਮ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ।

                   ਉਕਤ ਤੋਂ ਇਲਾਵਾ ਮੀਟਿੰਗ ਵਿੱਚ ਮੁੱਖ ਮੰਤਰੀ ਫੀਲਡ ਅਫਸਰ, ਪਟਿਆਲਾ ਜੀ ਦੁਆਰਾ ਹਾਜ਼ਰ ਆਏ ਸਮੂਹ ਪਾਰਟੀ ਦੇ ਨੁੰਮਾਇਦਿਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਆਉਣ ਵਾਲੇ ਸਮੇਂ ਦੌਰਾਨ ਕਰਵਾਈ ਜਾਣ ਵਾਲੀ  Special Intensive Revision (SIR) ਬਾਰੇ ਜਾਣੂ ਕਰਵਾਇਆ ਗਿਆ ਅਤੇ ਨਾਲ ਹੀ ਉਹਨਾਂ ਨੂੰ ਪਟਿਆਲਾ ਜਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕੇ ਵਾਈਜ ਕੁੱਲ ਪੋਲਿੰਗ ਸਟੇਸ਼ਨ, ਪੋਲਿੰਗ ਲੋਕੇਸ਼ਨ ਅਤੇ ਵੋਟਰਾਂ ਦੀ ਜਾਣਕਾਰੀ ਦਿੱਤੀ।

ਇਸ ਮੀਟਿੰਗ ਵਿੱਚ ਵਿਜੈ ਕੁਮਾਰ, ਚੋਣ ਤਹਿਸੀਲਦਾਰ, ਪਟਿਆਲਾ,  ਸੀਪੂ ਕਲਰਕ,  ਰਮਣੀਕ ਸ਼ਰਮਾ, ਕਲਰਕ ਦਫਤਰੀ ਸਟਾਫ ਤੋਂ ਇਲਾਵਾ ਸਮੂਹ ਪਾਰਟੀ ਦੇ ਨੁਮਾਇੰਦੇ  ਮੋਹਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ,  ਸੁਖਦੇਵ ਸਿੰਘ, ਆਮ ਆਦਮੀ ਪਾਰਟੀ,  ਭੋਲਾ ਸਿੰਘ, ਸ਼੍ਰੋਮਣੀ ਅਕਾਲੀ ਦਲ ਪਾਰਟੀ,  ਬਲਦੇਵ ਸਿੰਘ ਮਹਿਰਾ, ਬਹੁਜਨ ਸਮਾਜ ਪਾਰਟੀ,  ਰਾਜਿੰਦਰ ਮੋਹਨ, ਆਮ ਆਦਮੀ ਪਾਰਟੀ,  ਦੇਵ ਪ੍ਰਕਾਸ਼, ਭਾਰਤੀਯ ਜਨਤਾ ਪਾਰਟੀ ਅਤੇ ਅਮਰ ਸਿੰਘ, ਬਹੁਜਨ ਸਮਾਜ ਪਾਰਟੀ ਹਾਜਰ ਆਏ।

                   ਮੀਟਿੰਗ ਦੇ ਅੰਤ ਵਿੱਚ ਹਾਜਰ ਆਏ ਪਾਰਟੀ ਦੇ ਨੁਮਾਇੰਦਿਆਂ ਨੂੰ ਆਪਣੀ-ਆਪਣੀ ਪਾਰਟੀ ਦੇ ਬੀ.ਐਲ.ਏ ਫਾਰਮ ਭਰਕੇ ਪਾਰਟੀ ਦੇ ਪ੍ਰਧਾਨ ਦੇ ਹਸਤਾਖਰਾ ਹੇਠ ਫਾਰਮ ਦੀ ਅਸਲ ਇੰਕ ਕਾਪੀ ਇਸ ਦਫਤਰ ਵਿਖੇ ਮਿਤੀ: 25.08.2025 ਤੱਕ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਗਈ ।

Scroll to Top