Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 1:16 am

+91 90915 01313 , +91 90916 01313

punjabbanni@gmail.com
punjabbani@yahoo.com

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਨਾਲ ਮੁਲਾਕਾਤ

ਚੰਡੀਗੜ੍ਹ, 13 ਅਗਸਤ : ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ।

ਇਸ ਮੌਕੇ ਡਾ. ਰਵਜੋਤ ਸਿੰਘ ਨੇ ਬ੍ਰਿਟਿਸ਼ ਵਫ਼ਦ ਨਾਲ ਬ੍ਰਿਟੇਨ ਵਿੱਚ ਵਸਦੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਨਾਲ ਸਬੰਧਤ ਐਨ.ਆਰ.ਆਈਜ਼ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।

ਡਾ. ਰਵਜੋਤ ਸਿੰਘ ਨੇ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਨੂੰ ਜਾਅਲੀ ਅਤੇ ਗੈਰ-ਅਧਿਕਾਰਤ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀਜ਼ਾ, ਇਮੀਗ੍ਰੇਸ਼ਨ, ਵਿਦੇਸ਼ ਯਾਤਰਾ ਜਾਂ ਹੋਰ ਸੇਵਾਵਾਂ ਸਬੰਧੀ ਝੂਠੇ ਦਾਅਵੇ ਕਰਨ ਵਾਲੇ ਵਿਅਕਤੀਆਂ ਦੇ ਝਾਂਸੇ ਵਿੱਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਾਅਲੀ ਟ੍ਰੈਵਲ ਏਜੰਟਾਂ ਵੱਲੋਂ ਕੀਤੀ ਜਾਂਦੀ ਧੋਖਾਧੜੀ ਤੋਂ ਬਚਣ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ।

ਮੰਤਰੀ ਨੇ ਬ੍ਰਿਟਿਸ਼ ਵਫ਼ਦ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਐਨ.ਆਰ.ਆਈਜ਼ ਨਾਲ ਸੰਵਾਦ ਕੀਤਾ ਜਾਵੇਗਾ। ਉਨ੍ਹਾਂ ਬ੍ਰਿਟੇਨ ਸਮੇਤ ਵਿਦੇਸ਼ਾਂ ਵਿੱਚ ਵਸਦੇ, ਖਾਸ ਕਰਕੇ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਨਾਲ ਸਬੰਧਤ ਪੰਜਾਬੀਆਂ ਨੂੰ ਇਸ ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਪੰਜਾਬ ਸਰਕਾਰ ਸਾਹਮਣੇ ਰੱਖਣ ਦਾ ਸੱਦਾ ਦਿੱਤਾ।

ਮੀਟਿੰਗ ਦੌਰਾਨ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਅਤੇ ਪੰਜਾਬ ਨਾਲ ਜੁੜੇ ਐਨ.ਆਰ.ਆਈਜ਼ ਦੀਆਂ ਵੱਖ-ਵੱਖ ਚਿੰਤਾਵਾਂ, ਪੰਜਾਬ ਨਾਲ ਉਨ੍ਹਾਂ ਦੇ ਸਬੰਧਾਂ ਅਤੇ ਉਨ੍ਹਾਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

Scroll to Top