ਪਟਿਆਲਾ, 2 ਜੁਲਾਈ : ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਜ਼ਿਲ੍ਹਾ ਪਟਿਆਲਾ ਨੂੰ ਮੋਤੀਆ ਮੁਕਤ ਕਰਨ ਲਈ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਆਪਥੈਲਮਿਕ ਅਫਸਰਾਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ ਵੱਖ ਸਿਹਤ ਸੰਸਥਾਂਵਾ ਤੋਂ ਆਏ ਆਪਥੈਲਮਿਕ ਅਫਸਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਮੀਟਿੰਗ ਕਰਦੇ ਹੋਏੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਜ਼ਿਲ੍ਹਾ ਪਟਿਆਲਾ ਨੂੰ ਮੋਤੀਆ ਮੁਕਤ ਕਰਨ ਦਾ ਜੋ ਅਭਿਆਨ ਚੱਲ ਰਿਹਾ ਹੈ, ਉਸ ਤਹਿਤ 50 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਵਿਅਕਤੀਆਂ ਦੀ ਮੋਤੀਆਬਿੰਦ ਸਬੰਧੀ ਸਕਰੀਨਿੰਗ ਕੀਤੀ ਜਾ ਰਹੀ ਹੈ ਅਤੇ ਮੋਤੀਆਬਿੰਦ ਦੇ ਆਪਰੇਸ਼ਨ ਕੈਂਪ ਲਗਾ ਕੇ ਮੁਫਤ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਬਲਾਕਾਂ ਨੂੰ ਮੋਤੀਆ ਮੁਕਤ ਕੀਤੇ ਜਾਣ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਡਾ. ਜਗਪਾਲਇੰਦਰ ਸਿੰਘ ਵੱਲੋਂ ਆਪਥੈਲਮਿਕ ਅਫਸਰਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਐਨ.ਜੀ.ਓ. ਸੰਸਥਾਵਾਂ ਦੀ ਮਦਦ ਰਾਹੀਂ ਮਰੀਜ਼ਾਂ ਦੇ ਰਿਸ਼ਤੇਦਾਰਾਂ ਨਾਲ ਕਾਂਉਂਸਲਿੰਗ ਕਰਕੇ ਅੱਖਾਂ ਦਾਨ ਕਰਵਾਈਆਂ ਜਾਣ।ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸਕੂਲਾਂ ਵਿੱਚ ਅੱਖਾਂ ਦੇ ਸਰਜਨ ਤੇ ਨੇਤਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਾਰੇ ਮਾਸਟਰ ਟਰੇਨਰ ਅਧਿਆਪਕਾਂ ਨੂੰ ਅੱਖਾਂ ਦੀ ਜਾਂਚ ਬਾਰੇ ਸਿਖਲਾਈ ਜੁਲਾਈ 2025 ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।
ਇਸ ਦੌਰਾਨ ਨੋਡਲ ਅਫਸਰ ਡਾ· ਦਿਵਜੋਤ ਸਿੰਘ ਨੇ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਇਸਦੇ ਟੀਚਿਆਂ ਦੀ ਮੁਕੰਮਲ ਪ੍ਰਾਪਤੀ ਤੇ ਜ਼ੋਰ ਦੇਣ ਲਈ ਕਿਹਾ।ਉਨ੍ਹਾਂ ਅੱਗੇ ਆਖਿਆ ਕਿ ਅੱਖਾਂ ਦੀ ਦੇਖਭਾਲ ਲਈ ਗੁਣਵੱਤਾਪੂਰਨ ਸੇਵਾਂਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਈਆ ਜਾਣ। fੲਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਬੀ ਸੀ ਸੀ ਕੋਆਰਡੀਨੇਟਰ ਜਸਵੀਰ ਕੌਰ ਅਤੇ ਵੱਖ-ਵੱਖ ਬਲਾਕਾਂ ਤੋਂ ਆਏ ਆਪਥੈਲਮਿਕ ਅਫਸਰ, ਕੰਪਿਊਟਰ ਆਪਰੇਟਰ ਵੀ ਹਾਜ਼ਰ ਸਨ । ਇਸ ਦੌਰਾਨ ਟੀਚਰ ਟਰੇਨਿੰਗ ਲਈ ਵਿਜ਼ਨ ਚਾਰਟ ਵੀ ਵੰਡੇ ਗਏ।