ਭਗਤ ਸਿੰਘ ਦੇ ਪੋਤੇ ਨੇ ਆਪ ਪਾਰਟੀ ਤੇ ਜਤਾਈ ਨਰਾਜਗੀ

ਭਗਤ ਸਿੰਘ ਦੇ ਪੋਤੇ ਨੇ ਆਪ ਪਾਰਟੀ ਤੇ ਜਤਾਈ ਨਰਾਜਗੀ
ਚੰਡੀਗੜ੍ਹ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੋਤੇ ਯਾਦਵਿੰਦਰ ਸੰਧੂ ਨੇ ਕੇਜਰੀਵਾਲ ਦੀ ਸਲਾਖਾਂ ਵਾਲੀ ਤਸਵੀਰ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪਿਛਲੇ ਪਾਸੇ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਵਿਚਕਾਰ ਕੇਜਰੀਵਾਲ ਦੀ ਸਲਾਖਾਂ ਵਾਲੀ ਤਸਵੀਰ ਦੇਖੀ ਗਈ। ਕੇਜਰੀਵਾਲ ਦੀ ਤੁਲਨਾ ਮਹਾਨ ਨੇਤਾਵਾਂ ਨਾਲ ਕੀਤੀ ਗਈ, ਜਿਸ ਤੋਂ ਬਾਅਦ ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਹੁਣ ਭਗਤ ਸਿੰਘ ਦੇ ਪੋਤੇ ਨੇ ਵੀ ‘ਆਪ’ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।

Leave a Comment

Your email address will not be published. Required fields are marked *

Scroll to Top