Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:52 am

+91 90915 01313 , +91 90916 01313

punjabbanni@gmail.com
punjabbani@yahoo.com

ਭਾਖੜਾ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ਨੇੜੇ ਪੁੱਜਾ , ਖੋਲ੍ਹੇ ਗੇਟ

ਭਾਖੜਾ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ਨੇੜੇ ਪੁੱਜਾ , ਖੋਲ੍ਹੇ ਗੇਟ

ਭਾਖੜਾ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ਨੇੜੇ ਪੁੱਜਾ , ਖੋਲ੍ਹੇ ਗੇਟ
ਭਾਖੜਾ ਡੈਮ ਵਿੱਚ ਵਧ ਰਹੇ ਪਾਣੀ ਦੇ ਪੱਧਰ ਦੇ ਚੱਲਦਿਆਂ ਅੱਜ ਡੈਮ ਤੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਬੀ.ਬੀ.ਐਮ.ਬੀ.ਪ੍ਰਸ਼ਾਸਨ ਵੱਲੋਂ ਭਾਖੜਾ ਡੈਮ ਦੇ ਫਲੱਡ ਗੇਟ ਨੂੰ ਕੁੱਝ ਸਮੇਂ ਲਈ 1 ਫੁੱਟ ਤੱਕ ਟੈਸਟਿੰਗ ਲਈ ਖੋਲ੍ਹ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਝੀਲ ਵਿੱਚ 71000 ਪਾਣੀ ਦੀ ਆਮਦ ਸਬੰਧੀ ਭਲਕੇ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ।
ਅੱਜ ਸਵੇਰੇ ਪਾਣੀ ਦਾ ਲੈਵਲ 1671.27 ਮਾਪਿਆ ਗਿਆ। ਬੀਬੀਐਮਬੀ ਵਾਟਰ ਰੈਗੂਲੇਸ਼ਨ ਦੇ ਡਿਜ਼ਾਇਨ ਇੰਜੀਨੀਅਰ ਵੱਲੋਂ ਜਾਰੀ ਕੀਤੀ ਗਈ ਚਿੱਠੀ ਦੇ ਅਨੁਸਾਰ ਸਤਲੁਜ ਦਰਿਆ ਵਿਚ ਨੰਗਲ ਡੈਮ ਰਾਹੀਂ 27500 ਕਿਉਸਿਕ ਪਾਣੀ ਛੱਡਿਆ ਜਾਵੇਗਾ, ਪਹਿਲਾਂ ਇਹ ਪਾਣੀ 19400 ਕਿਊਸਿਕ ਸੀ, ਹੁਣ ਸਤਲੁਜ ਦਰਿਆ ਵਿਚ ਪਾਣੀ ਦੀ ਮਾਤਰਾ ਵਧਾਈ ਜਾ ਰਹੀ ਹੈ।
8100 ਕਿਉਸਿਕ ਪਾਣੀ ਅੱਜ ਸਤਲੁਜ ਦਰਿਆ ਵਿਚ ਵਧਾਇਆ ਜਾ ਰਿਹਾ ਹੈ। ਭਾਖੜਾ ਡੈਮ ਤੋਂ ਪਹਿਲਾਂ 42000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ਤੇ ਅੱਜ ਤੋਂ ਇਹ ਵਧਾ ਕੇ ਲਗਭਗ 50000 ਕੀਉਸਿਕ ਕੀਤਾ ਜਾ ਰਿਹਾ ਹੈ।ਦੱਸਣਯੋਗ ਹੈ ਕਿ ਨੰਗਲ ਡੈਮ ਤੋਂ ਨਿਕਲਣ ਵਾਲੀਆਂ ਦੋਵੇਂ ਨਹਿਰਾਂ ਵਿੱਚ ਪਹਿਲਾਂ ਹੀ 22500 ਕਿਉਸਿਕ਼ ਪਾਣੀ ਛੱਡਿਆ ਜਾ ਰਿਹਾ ਹੈ।

Scroll to Top