ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਨਸ਼ੇ ਦੇ ਮਾਮਲੇ `ਚ ਗ੍ਰਿਫ਼ਤਾਰ

ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਨਸ਼ੇ ਦੇ ਮਾਮਲੇ `ਚ ਗ੍ਰਿਫ਼ਤਾਰ
ਫਿਰੋਜਪੁਰ : ਪੰਜਾਬ ਪੁਲਸ ਨੇ ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਨਸ਼ੇ ਦੇ ਮਾਮਲੇ `ਚ ਗ੍ਰਿਫ਼ਤਾਰ ਕੀਤਾ ਹੈ। ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ (ਚਿੱਟੇ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਉਚ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਤਿਕਾਰ ਕੌਰ ਦੀ ਗ੍ਰਿਫਤਾਰੀ ਮੋਹਾਲੀ ਦੇ ਖਰੜ ਵਿਚੋਂ ਕੀਤੀ ਹੈ। ਉਨ੍ਹਾਂ ਦੇ ਨਾਲ ਬਰਿੰਦਰ ਸਿੰਘ ਨਾਮ ਦੇ ਸਖ਼ਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗਹਿਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਖਰੜ ਦੇ ਸੰਨੀ ਇਨਕਲੇਵ `ਚ ਪੁਲਿਸ ਵੱਲੋਂ ਸਰਚ ਅਪ੍ਰੇਸ਼ਨ ਵੀ ਚਲਾਇਆ ਗਿਆ, ਜਿਸ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ।

Leave a Comment

Your email address will not be published. Required fields are marked *

Scroll to Top