Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 12:17 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਦਸੋਂ ਵਿਖੇ ਬਣੇ ਸਟਰਾਂਗ ਰੂਮ ਦਾ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਵੱਲੋਂ ਨਿਰੀਖਣ

ਭਾਦਸੋਂ ਵਿਖੇ ਬਣੇ ਸਟਰਾਂਗ ਰੂਮ ਦਾ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਵੱਲੋਂ ਨਿਰੀਖਣ

ਭਾਦਸੋਂ ਵਿਖੇ ਬਣੇ ਸਟਰਾਂਗ ਰੂਮ ਦਾ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਵੱਲੋਂ ਨਿਰੀਖਣ
-ਈ. ਵੀ. ਐਮਜ਼ ਰੱਖਣ ਲਈ ਜ਼ਿਲ੍ਹੇ ’ਚ 13 ਸਟਰਾਂਗ ਰੂਮ ਬਣਾਏ : ਡਾ. ਪ੍ਰੀਤੀ ਯਾਦਵ
ਭਾਦਸੋਂ, 13 ਦਸੰਬਰ : 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵਰਤੀਆਂ ਜਾਣ ਵਾਲੀਆ ਈ. ਵੀ. ਐਮਜ਼ ਨੂੰ ਰੱਖਣ ਲਈ ਬਣਾਏ ਗਏ ਸਟਰਾਂਗ ਰੂਮ ਦਾ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਵੱਲੋਂ ਨਿਰੀਖਣ ਕੀਤਾ ਜਾ ਰਿਹਾ ਹੈ । ਇਸੇ ਤਹਿਤ ਅੱਜ ਉਨ੍ਹਾਂ ਨਗਰ ਪੰਚਾਇਤ ਭਾਦਸੋਂ ਲਈ ਸਕੂਲ ਆਫ਼ ਐਮੀਨੈਂਸ ਭਾਦਸੋਂ ਵਿਖੇ ਬਣਾਏ ਗਏ ਸਟਰਾਂਗ ਰੂਮ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਪੰਚਾਇਤ ਭਾਦਸੋਂ ਦੇ ਰਿਟਰਨਿੰਗ ਅਧਿਕਾਰੀ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਵੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਈ. ਵੀ. ਐਮਜ਼ ਰੱਖਣ ਲਈ 13 ਸਟਰਾਂਗ ਰੂਮ ਬਣਾਏ ਗਏ ਹਨ । ਉਨ੍ਹਾਂ ਦੱਸਿਆ ਕਿ ਨਗਰ ਨਿਗਮ ਚੋਣਾਂ ਲਈ ਈ.ਵੀ.ਐਮਜ਼ ਰੱਖਣ ਲਈ ਥਾਪਰ ਯੂਨੀਵਰਸਿਟੀ, ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ, ਸਰਕਾਰੀ ਸੀ. ਸੈ. ਸਕੂਲ ਮਲਟੀਪਰਪਜ਼ ਤੇ ਜਮਨੇਜ਼ੀਅਮ ਹਾਲ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਸਟਰਾਂਗ ਰੂਮ ਬਣਾਏ ਗਏ ਹਨ। ਇਸ ਤੋਂ ਇਲਾਵਾ ਨਗਰ ਕੌਂਸਲ ਸਨੌਰ ਦਾ ਸਟਰਾਂਗ ਰੂਮ ਸਰਕਾਰੀ ਬਹੁਤਕਨੀਕੀ ਕਾਲਜ ਐਸ. ਐਸ. ਟੀ. ਨਗਰ ਪਟਿਆਲਾ ਵਿਖੇ, ਨਗਰ ਪੰਚਾਇਤ ਦੇਵੀਗੜ੍ਹ ਦਾ ਸਟਰਾਂਗ ਰੂਮ ਤਹਿਸੀਲ ਕੰਪਲੈਕਸ ਦੁਧਨਸਾਧਾਂ ਵਿਖੇ, ਨਗਰ ਪੰਚਾਇਤ ਘਨੌਰ ਦਾ ਸਟਰਾਂਗ ਰੂਮ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਤੇ ਨਗਰ ਪੰਚਾਇਤ ਭਾਦਸੋਂ ਦਾ ਸਟਰਾਂਗ ਰੂਮ ਸਕੂਲ ਆਫ਼ ਐਮੀਨੈਂਸ ਭਾਦਸੋਂ ਵਿਖੇ ਬਣਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ ਲਈ ਸਟਰਾਂਗ ਰੂਮ ਤਹਿਸੀਲ ਕੰਪਲੈਕਸ ਰਾਜਪੁਰਾ, ਨਗਰ ਕੌਂਸਲ ਸਮਾਣਾ ਦਾ ਸਟਰਾਂਗ ਰੂਮ ਤਹਿਸੀਲ ਦਫ਼ਤਰ ਸਮਾਣਾ, ਨਗਰ ਕੌਂਸਲ ਪਾਤੜਾਂ ਦਾ ਸਟਰਾਂਗ ਰੂਮ ਤਹਿਸੀਲ ਕੰਪਲੈਕਸ ਪਾਤੜਾਂ ਤੇ ਨਗਰ ਕੌਂਸਲ ਨਾਭਾ ਦਾ ਸਟਰਾਂਗ ਰੂਮ ਪ੍ਰਬੰਧਕੀ ਕੰਪਲੈਕਸ ਨਾਭਾ ਵਿਖੇ ਬਣਾਇਆ ਗਿਆ ਹੈ ।
ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਰਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ । ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ 21 ਦਸੰਬਰ ਨੂੰ ਨਗਰ ਨਿਗਮ, ਨਗਰ ਕੌਂਸਲ ਸਨੌਰ ਸਮੇਤ ਨਗਰ ਪੰਚਾਇਤਾਂ ਘਨੌਰ, ਦੇਵੀਗੜ੍ਹ, ਭਾਦਸੋਂ ਤੇ ਘੱਗਾ ਦੀਆਂ ਆਮ ਚੋਣਾਂ ਤੋਂ ਇਲਾਵਾ ਸਮਾਣਾ, ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀ ਇੱਕ-ਇੱਕ ਵਾਰਡ ਵਿੱਚ ਉਪ ਚੋਣ ਹੋ ਰਹੀ ਹੈ ।

Scroll to Top