Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:03 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਮੁਦਰਾ ਬਜਾਰ ਵਿਚ ਹਲਚਲ : ਰੁਪਇਆ ਡਾਲਰ ਮੁਕਾਬਲੇ ਡਿਗਾ ਹੇਠਾ

ਭਾਰਤੀ ਮੁਦਰਾ ਬਜਾਰ ਵਿਚ ਹਲਚਲ : ਰੁਪਇਆ ਡਾਲਰ ਮੁਕਾਬਲੇ ਡਿਗਾ ਹੇਠਾ

ਨਵੀਂ ਦਿੱਲੀ, 23 ਮਾਰਚ 2026 : ਭਾਰਤੀ ਮੁਦਰਾ ਬਾਜ਼ਾਰ ਵਿੱਚ ਵੱਡੀ ਹਿਲਚਲ ਦੇਖਣ ਨੂੰ ਮਿਲੀ ਹੈ, ਜਿੱਥੇ ਭਾਰਤੀ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 41 ਪੈਸੇ ਡਿੱਗ ਕੇ 93.94 ਦੇ ਸਭ ਤੋਂ ਨੀਵੇਂ ਪੱਧਰ ‘ਤੇ ਪਹੁੰਚ ਗਿਆ। ਮਾਹਿਰਾਂ ਮੁਤਾਬਕ, ਵਧ ਰਹੀਆਂ ਕੱਚੇ ਤੇਲ ਦੀਆਂ ਕੀਮਤਾਂ ਅਤੇ ਪੱਛਮੀ ਏਸ਼ੀਆ ‘ਚ ਤਣਾਅਪੂਰਨ ਹਾਲਾਤਾਂ ਨੇ ਰੁਪਏ ‘ਤੇ ਭਾਰੀ ਦਬਾਅ ਬਣਾਇਆ ਹੈ।

ਜਾਣਕਾਰੀ ਦੇ ਅਨੁਸਾਰ ਮਾਹਿਰ ਅਨੀਲ ਕੁਮਾਰ ਭੰਸਾਲੀ ਦੇ ਅਨੁਸਾਰ, ਬਾਜ਼ਾਰ ਵਿੱਚ ਡਾਲਰ ਦੀ ਮਜ਼ਬੂਤ ਮੰਗ ਕਾਰਨ ਰੁਪਏ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਉਨ੍ਹਾਂ ਕਿਹਾ ਕਿ ਰਿਜਰਵ ਬੈਕ ਆਫ ਇੰਡੀਆ ਵੱਖ-ਵੱਖ ਪੱਧਰਾਂ ‘ਤੇ ਦਖ਼ਲ ਦੇ ਬਾਵਜੂਦ ਰੁਪਏ ਨੂੰ ਸੰਭਾਲ ਨਹੀਂ ਸਕੀ ਕਿਉਂਕਿ ਡਾਲਰ ਦੀ ਮੰਗ ਬਹੁਤ ਜ਼ਿਆਦਾ ਰਹੀ।

ਅੰਤਰਬੈਂਕ ਫਾਰੇਕਸ ਮਾਰਕੀਟ ਵਿੱਚ ਰੁਪਿਆ 93.84 ‘ਤੇ ਖੁੱਲ੍ਹਿਆ ਅਤੇ ਕੁਝ ਸਮੇਂ ਵਿੱਚ ਹੀ 93.94 ਤੱਕ ਲੁੱਡਕ ਗਿਆ। ਇਹ ਇਸਦੇ ਪਿਛਲੇ ਬੰਦ 93.53 ਦੇ ਮੁਕਾਬਲੇ ਵੱਡੀ ਗਿਰਾਵਟ ਦਰਸਾਉਂਦਾ ਹੈ। ਇਸ ਤੋਂ ਪਹਿਲਾਂ ਵੀ ਰੁਪਿਆ ਪਹਿਲੀ ਵਾਰ 93 ਦੇ ਪੱਧਰ ਤੋਂ ਪਾਰ ਹੋਇਆ ਸੀ।

Scroll to Top