ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਕੈਨੇਡਾ ਪੁਲਸ ਨੇ ਲਿਆ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਸਾਥੀ ਅਰਸ਼ ਡੱਲਾ ਨੂੰ ਕੈਨੇਡਾ `ਚ ਹਿਰਾਸਤ ਵਿਚ

ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਕੈਨੇਡਾ ਪੁਲਸ ਨੇ ਲਿਆ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਸਾਥੀ ਅਰਸ਼ ਡੱਲਾ ਨੂੰ ਕੈਨੇਡਾ `ਚ ਹਿਰਾਸਤ ਵਿਚ
ਕੈਨੇਡਾ : ਭਾਰਤੀ ਸੁਰਖਿਆ ਏਜੰਸੀਆਂ ਦੇ ਸੂਤਰਾਂ ਤੋ਼ ਪ੍ਰਾਪਤ ਜਾਣਕਾਰੀ ਅਨੁਸਾਰ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਸਾਥੀ ਅਰਸ਼ ਡੱਲਾ ਨੂੰ ਕੈਨੇਡਾ ਪੁਲਸ ਵਲੋਂ ਹਿਰਾਸਤ `ਚ ਲਿਆ ਗਿਆ ਹੈ। ਦਿੱਸਣਯੋਗ ਹੈ ਪਿਛਲੇ ਮਹੀਨੇ ਕੈਨੇਡਾ ਵਿੱਚ ਇੱਕ ਗੋਲੀਬਾਰੀ ਦੀ ਘਟਨਾ ਹੋਈ ਸੀ, ਜਿਸ ਵਿੱਚ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਮੌਜੂਦ ਦੱਸਿਆ ਜਾਂਦਾ ਹੈ। ਸੂਤਰਾਂ ਮੁਤਾਬਕ ਕੈਨੇਡਾ ਪੁਲਿਸ ਨੇ ਇਸ ਮਾਮਲੇ `ਚ ਹੀ ਉਸ ਨੂੰ ਹਿਰਾਸਤ `ਚ ਲਿਆ ਗਿਆ ਹੈ।ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਕੈਨੇਡਾ ਦੇ ਮਿਲਟਨ `ਚ 27-28 ਅਕਤੂਬਰ ਨੂੰ ਇੱਕ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸ ਵਿੱਚ ਪੁਲਸ ਜਾਂਚ ਕਰ ਰਹੀ ਹੈ ਅਤੇ ਘਟਨਾ ਵਿੱਚ ਅਰਸ਼ ਡੱਲਾ ਦੀ ਸ਼ਮੂਲੀਅਤ ਦਾ ਵੀ ਅੰਦਾਜ਼ਾ ਹੈ, ਜਿਸ ਨੂੰ ਲੈ ਕੇ ਪੁਲਸ ਨੇ ਅਰਸ਼ ਡੱਲਾ ਨੂੰ ਹਿਰਾਸਤ ਵਿੱਚ ਲਿਆ ਦੱਸਿਆ ਜਾ ਰਿਹਾ ਹੈ। ਸੁਰੱਖਿਆ ਏਜੰਸੀਆਂ ਦੇ ਸੂਤਰਾਂ ਅਨੁਸਾਰ ਇਸ ਸਮੇਂ ਅਰਸ਼ ਡੱਲਾ ਆਪਣੀ ਪਤਨੀ ਨਾਲ ਕੈਨੇਡਾ ਵਿੱਚ ਰਹਿ ਰਿਹਾ ਹੈ।

Leave a Comment

Your email address will not be published. Required fields are marked *

Scroll to Top