Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 2:55 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ-ਅਮਰੀਕਾ ਵਪਾਰ ਸਮਝੌਤਾ ‘ਮੇਕ ਇਨ ਇੰਡੀਆ’ ਲਈ ਮੀਲ ਪੱਥਰ: ਪਿਊਸ਼ ਗੋਇਲ

ਭਾਰਤ-ਅਮਰੀਕਾ ਵਪਾਰ ਸਮਝੌਤਾ ‘ਮੇਕ ਇਨ ਇੰਡੀਆ’ ਲਈ ਮੀਲ ਪੱਥਰ: ਪਿਊਸ਼ ਗੋਇਲ

ਨਵੀਂ ਦਿੱਲੀ, 4 ਫਰਵਰੀ : ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਬੀਤੇ ਦਿਨੀ ਭਾਰਤ ਅਤੇ ਅਮਰੀਕਾ ਦਰਮਿਆਨ ਹੋਏ ਵਪਾਰ ਸਮਝੌਤੇ ਨਾਲ ਦੇਸ਼ ਦੇ ਕਿਸਾਨਾਂ, ਐੱਮਐੱਸਐੱਮਈ ਖੇਤਰ, ਉਦਮੀਆਂ ਅਤੇ ਹੁਨਰਮੰਦ ਕਿਰਤੀਆਂ ਲਈ ਨਵੇਂ ਮੌਕੇ ਪੈਦਾ ਹੋਣਗੇ ਅਤੇ ‘ਮੇਕ ਇਨ ਇੰਡੀਆ’ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕਰਾਰ ਵਿੱਚ ਖੇਤੀਬਾੜੀ ਅਤੇ ਡੇਅਰੀ ਖੇਤਰਾਂ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਗਿਆ।

ਕੇਂਦਰੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਇਹ ਸਮਝੌਤਾ ਦੇਸ਼ ਦੀ ਅਰਥਵਿਵਸਥਾ ਲਈ ਲੰਮੇ ਸਮੇਂ ਦੇ ਲਾਭ ਲੈ ਕੇ ਆਵੇਗਾ ਅਤੇ ਸੰਵੇਦਨਸ਼ੀਲ ਖੇਤਰਾਂ, ਖਾਸ ਕਰਕੇ ਖੇਤੀਬਾੜੀ ਅਤੇ ਡੇਅਰੀ ਸੈਕਟਰ ਦੇ ਹਿੱਤਾਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਈ ਗਈ ਹੈ।

ਜਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ’ਤੇ ਲੱਗੇ ਟੈਰਿਫ 50 ਫੀਸਦ ਤੋਂ ਘਟਾ ਕੇ 18 ਫੀਸਦ ਕਰਨ ਦੇ ਐਲਾਨ ਮਗਰੋਂ ਪਿਊਸ਼ ਗੋਇਲ ਨੇ ਕਿਹਾ ਕਿ ਦੋਹਾਂ ਦੇਸ਼ਾਂ ਵਿਚਕਾਰ ਇੱਕ ਸੰਤੁਲਿਤ ਅਤੇ ਲਾਭਕਾਰੀ ਵਪਾਰ ਸਮਝੌਤੇ ’ਤੇ ਸਹਿਮਤੀ ਬਣੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਭਾਰਤ ਅਤੇ ਅਮਰੀਕਾ ਵੱਲੋਂ ਸਾਂਝਾ ਬਿਆਨ ਜਾਰੀ ਕੀਤਾ ਜਾਵੇਗਾ, ਜਿਸ ਵਿੱਚ ਇਸ ਸਮਝੌਤੇ ਦੇ ਵਿਸਥਾਰਪੂਰਕ ਵੇਰਵੇ ਸਾਂਝੇ ਕੀਤੇ ਜਾਣਗੇ, ਜਿਨ੍ਹਾਂ ਦੀ ਉਦਯੋਗ ਅਤੇ ਬਰਾਮਦਕਾਰ ਲੰਮੇ ਸਮੇਂ ਤੋਂ ਉਡੀਕ ਕਰ ਰਹੇ ਸਨ।

Scroll to Top