ਭਾਰਤ-ਬੰਗਲਾਦੇਸ਼ ਰਿਸ਼ਤਿਆਂ ‘ਚ ਨਵੀਂ ਸ਼ੁਰੂਆਤ ਦੀ ਕੋਸ਼ਿਸ਼, ਹਾਈ ਕਮਿਸ਼ਨਰ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਢਾਕਾ, 7 ਅਪ੍ਰੈਲ 2026 : ਭਾਰਤ ਅਤੇ ਬੰਗਲਾਦੇਸ਼ ਦੇ ਰਿਸਤਿਆਂ ਨੂੰ ਸੁਧਾਰਨ ਨੂੰ ਲੈ ਕੇ ਹੁਣ ਦੋਵੇ ਦੇਸ਼ਾਂ ਵਿਚਾਲੇ ਗੱਲਬਾਤ ਸੁਰੂ ਹੋ ਚੁੱਕੀ ਹੈ, ਜਿਸਦੇ ਤਹਿਤ ਇੱਕ ਨਵੀਂ ਪਹਿਲ ਕਰਦਿਆਂ India ਨੇ Bangladesh ਨਾਲ ਰਿਸ਼ਤਿਆਂ ਨੂੰ ਦੁਬਾਰਾ ਮਜ਼ਬੂਤ ਕਰਨ ਦੀ ਇੱਛਾ ਜਤਾਈ ਹੈ। ਇਸ ਸੰਦਰਭ ਵਿੱਚ ਭਾਰਤੀ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੇ ਬੰਗਲਾਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨਾਲ ਅਹਿਮ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਦੋਵੇ ਅਧਿਕਾਰੀਆਂ ਨੇ ਗੱਲਬਾਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਫਰਵਰੀ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਬੰਗਲਾਦੇਸ ਨੈਸ਼ਨਲਿਸਟ ਪਾਰਟੀ ਦੀ ਜਿੱਤ ਤੋਂ ਬਾਅਦ ਇਹ ਦੋਵਾਂ ਦੇਸ਼ਾਂ ਵਿਚਾਲੇ ਪਹਿਲੀ ਵੱਡੀ ਰਾਜਨੀਤਿਕ ਬੈਠਕ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁਹੰਮਦ ਯੁਨੂਸ ਦੀ ਅਗਵਾਈ ਹੇਠ ਅੰਤਰਿਮ ਸਰਕਾਰ ਦੌਰਾਨ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਤਣਾਅ ਦੇ ਹਾਲਾਤ ਰਹੇ ਸਨ।

ਭਾਰਤੀ ਹਾਈ ਕਮਿਸ਼ਨ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਮੀਟਿੰਗ ਦੌਰਾਨ ਦੋਵਾਂ ਪੱਖਾਂ ਨੇ ਭੂਗੋਲਿਕ ਨੇੜਤਾ ਨੂੰ ਆਰਥਿਕ ਅਤੇ ਰਣਨੀਤਿਕ ਮੌਕਿਆਂ ਵਿੱਚ ਬਦਲਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਪਾਰ, ਕਨੈਕਟਿਵਿਟੀ ਅਤੇ ਸੱਭਿਆਚਾਰਕ ਸਾਂਝ ਰਾਹੀਂ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਨਵੀਂ ਉਚਾਈਆਂ ‘ਤੇ ਲਿਜਾਣ ਦੀ ਗੱਲ ਕੀਤੀ।

Scroll to Top