Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 3:46 pm

+91 90915 01313 , +91 90916 01313

punjabbanni@gmail.com
punjabbani@yahoo.com

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਮਾਨਤ ਮਨਜ਼ੂਰ

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਮਾਨਤ ਮਨਜ਼ੂਰ

ਨਵੀਂ ਦਿੱਲੀ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਅੱਜ ਵੱਡੀ ਰਾਹਤ ਮਿਲੀ ਹੈ।

ਜਾਣੋ ਕਿ ਸੀ ਮਾਮਲਾ

ਜ਼ਿਕਰਯੋਗ ਹੈ ਕਿ 25 ਜੂਨ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਕੇ ਮੁਹਾਲੀ ਲਿਆਂਦਾ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ 12 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਰੱਖਿਆ ਗਿਆ ਅਤੇ 6 ਜੁਲਾਈ ਨੂੰ ਨਾਭਾ ਦੀ ਨਿਊ ਜੇਲ੍ਹ ਭੇਜ ਦਿੱਤਾ ਗਿਆ ਸੀ। ਮਜੀਠੀਆ ਵੱਲੋਂ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਤੋਂ ਵੀ ਜਵਾਬ ਮੰਗਿਆ ਸੀ।

ਦਸ ਦਈਏ ਕਿ ਸਿਖਰਲੀ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਮਜੀਠੀਆ ਪਿਛਲੇ ਕਰੀਬ ਸੱਤ ਮਹੀਨਿਆਂ ਤੋਂ ਨਾਭਾ ਜੇਲ੍ਹ ਵਿੱਚ ਨਜ਼ਰਬੰਦ ਸਨ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਹਾਲ ਹੀ ਵਿੱਚ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਜੀਠੀਆ ਨਾਲ ਮੁਲਾਕਾਤਾਂ ਕੀਤੀਆਂ ਗਈਆਂ ਸਨ। ਹਾਲਾਂਕਿ ਅਦਾਲਤ ਵੱਲੋਂ ਜ਼ਮਾਨਤ ਨਾਲ ਜੁੜੀਆਂ ਸ਼ਰਤਾਂ ਅਤੇ ਹੋਰ ਵਿਸਥਾਰਕ ਜਾਣਕਾਰੀਆਂ ਹਾਲੇ ਸਾਹਮਣੇ ਨਹੀਂ ਆਈਆਂ ਹਨ।

Scroll to Top