Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 4:33 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਨ ਨਗਰ ਕੀਰਤਨ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸਵਾਗਤ

ਮਹਾਨ ਨਗਰ ਕੀਰਤਨ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸਵਾਗਤ

ਅੰਮ੍ਰਿਤਸਰ:- 08 ਨਵੰਬਰ – ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਅਰੰਭ ਹੋਏ ਮਹਾਨ ਨਗਰ ਕੀਰਤਨ ਦਾ ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ,

ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵੱਲੋਂ ਖਾਲਸਾਈ ਰਵਾਇਤ ਮੁਤਾਬਕ ਭਰਵਾ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਨੇ ਪੰਜ ਪਿਆਰਿਆਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜਰੀ ਵਿੱਚ ਸਿਰਪਾਓ ਭੇਟ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਗਏ।

Scroll to Top