Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 4:42 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਸ਼ਟਰ ਨੂੰ ਮਿਲ ਸਕਦੀ ਹੈ ਪਹਿਲੀ ਮਹਿਲਾ ਉਪ ਮੁੱਖ ਮੰਤਰੀ

ਮਹਾਰਾਸ਼ਟਰ ਨੂੰ ਮਿਲ ਸਕਦੀ ਹੈ ਪਹਿਲੀ ਮਹਿਲਾ ਉਪ ਮੁੱਖ ਮੰਤਰੀ

ਮੁੰਬਈ, 31 ਜਨਵਰੀ : ਰਾਜ ਸਭਾ ਮੈਂਬਰ ਸੁਨੇਤਰਾ ਪਵਾਰ ਮਹਾਰਾਸ਼ਟਰ ਦੀ ਸਿਆਸਤ ਵਿੱਚ ਇੱਕ ਇਤਿਹਾਸਕ ਭੂਮਿਕਾ ਨਿਭਾਉਣ ਲਈ ਤਿਆਰ ਦਿਖਾਈ ਦੇ ਰਹੀਆਂ ਹਨ। ਆਪਣੇ ਮਰਹੂਮ ਪਤੀ ਅਤੇ ਐੱਨਸੀਪੀ ਆਗੂ ਅਜੀਤ ਪਵਾਰ ਦੀ ਅਕਸਮਾਤ ਮੌਤ ਤੋਂ ਬਾਅਦ, ਉਹ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਵੱਲ ਕਦਮ ਵਧਾ ਚੁੱਕੀਆਂ ਹਨ।

ਜਿਕਰਯੋਗ ਹੈ ਕਿ ਜੇਕਰ ਇਹ ਫੈਸਲਾ ਹੁੰਦਾ ਹੈ ਤਾਂ ਸੁਨੇਤਰਾ ਪਵਾਰ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੀਆਂ। ਅਜੀਤ ਪਵਾਰ ਦੀ ਬੁੱਧਵਾਰ ਨੂੰ ਹੋਏ ਹਵਾਈ ਹਾਦਸੇ ਵਿੱਚ ਮੌਤ ਤੋਂ ਬਾਅਦ ਰਾਜਨੀਤਿਕ ਗਲਿਆਰਿਆਂ ਵਿੱਚ ਐੱਨਸੀਪੀ ਅਤੇ ਸ਼ਰਦ ਪਵਾਰ ਦੀ ਅਗਵਾਈ ਵਾਲੇ ਧੜੇ ਦੇ ਮੁੜ ਇਕੱਠੇ ਹੋਣ ਦੀਆਂ ਅਟਕਲਾਂ ਵੀ ਤੇਜ਼ ਹੋਈਆਂ ਸਨ। ਇਸੀ ਕੜੀ ਤਹਿਤ ਸ਼ਨਿੱਚਰਵਾਰ ਸਵੇਰੇ ਉਹ ਆਪਣੇ ਪੁੱਤਰ ਪਾਰਥ ਪਵਾਰ ਨਾਲ ਮੁੰਬਈ ਪਹੁੰਚ ਗਈਆਂ।

ਸੂਤਰਾਂ ਮੁਤਾਬਕ ਸੁਨੇਤਰਾ ਪਵਾਰ ਤੜਕੇ ਦੱਖਣੀ ਮੁੰਬਈ ਸਥਿਤ ਆਪਣੇ ਸਵਰਗੀ ਪਤੀ ਦੀ ਸਰਕਾਰੀ ਰਹਾਇਸ਼ ‘ਦੇਵਗਿਰੀ’ ਵਿਖੇ ਪਹੁੰਚੀਆਂ। 62 ਸਾਲਾ ਸੁਨੇਤਰਾ ਪਵਾਰ ਹਾਲਾਂਕਿ ਇਸ ਸਮੇਂ ਮਹਾਰਾਸ਼ਟਰ ਵਿਧਾਨ ਸਭਾ ਦੇ ਕਿਸੇ ਵੀ ਸਦਨ ਦੀ ਮੈਂਬਰ ਨਹੀਂ ਹਨ, ਪਰ ਅੱਜ ਹੋਣ ਵਾਲੀ ਐੱਨਸੀਪੀ ਦੀ ਵਿਧਾਇਕ ਦਲ ਦੀ ਬੈਠਕ ਵਿੱਚ ਉਨ੍ਹਾਂ ਨੂੰ ਪਾਰਟੀ ਦਾ ਨੇਤਾ ਚੁਣੇ ਜਾਣ ਦੀ ਪੂਰੀ ਸੰਭਾਵਨਾ ਹੈ।

Scroll to Top