ਨਵੀਂ ਦਿੱਲੀ, 19 ਮਈ 2026 : ਮਹਿੰਗਾਈ ਦੀ ਮਾਰ ਰੁਕਣ ਦਾ ਨਾਮ ਨਹੀ ਲੈ ਰਹੀ ਹੈ, ਇਕ ਪਾਸੇ ਜਿਥੇ ਹਰ ਚੀਜ ਦੇ ਰੇਟ ਕਰੀਬਨ ਦੁਗਣੇ ਹਨ, ਉਥੇ ਪੈਟਰੋਲ ਡੀਜਲ ਦੀਆਂ ਕੀਮਤਾਂ ਵੀ ਆਸਮਾਨ ਨੂੰ ਛੂ ਰਹੀਆ ਹਨ।
ਜਾਣਕਾਰੀ ਅਨੁਸਾਰ ਤਾਜਾ ਮਾਮਲੇ ਵਿਚ ਮੰਗਲਵਾਰ ਸਵੇਰੇ ਜਾਰੀ ਹੋਈਆਂ ਨਵੀਆਂ ਦਰਾਂ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਪੰਜ ਦਿਨਾਂ ਦੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਇੰਧਨ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਉਧਰ ਦੂਸਰੇ ਪਾਸੇ ਵਿਰੋਧੀ ਪਾਰਟੀਆਂ ਨੇ ਵੀ ਇਸ ਮਸਲੇ ‘ਤੇ ਕੇਂਦਰ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਮਹਿੰਗਾਈ ਨੂੰ ਲੈ ਕੇ ਤਿੱਖੇ ਸਵਾਲ ਉਠਾਏ ਜਾ ਰਹੇ ਹਨ।
ਤੇਲ ਕੰਪਨੀਆਂ ਦਾ ਕਹਿਣਾ ਹੈ ਕਿ ਮੱਧ-ਪੂਰਬ ਵਿੱਚ ਚੱਲ ਰਹੇ ਤਣਾਅ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਇਹ ਫੈਸਲਾ ਲੈਣਾ ਪਿਆ। ਇਸ ਤੋਂ ਪਹਿਲਾਂ ਵੀ ਬੀਤੇ ਸ਼ੁੱਕਰਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤਿੰਨ ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਕੀਤਾ ਗਿਆ ਸੀ।