Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 10:37 am

+91 90915 01313 , +91 90916 01313

punjabbanni@gmail.com
punjabbani@yahoo.com

ਮਾਣਹਾਨੀ ਕੇਸ : ਠਾਣੇ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ

ਮਾਣਹਾਨੀ ਕੇਸ : ਠਾਣੇ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ

ਮੁੰਬਈ, 19 ਫਰਵਰੀ : ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਬੀਤੇ ਦਿਨੀ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਇਕ ਮੈਜਿਸਟਰੇਟ ਅਦਾਲਤ ਵਿੱਚ ਹਾਜ਼ਰ ਹੋਏ। ਉਹ ਆਰ ਐੱਸ ਐੱਸ ਕਾਰਕੁਨ ਵੱਲੋਂ ਦਰਜ ਮਾਣਹਾਨੀ ਮਾਮਲੇ ਵਿੱਚ ਨਵੀਂ ਜ਼ਮਾਨਤ ਪੇਸ਼ ਕਰਨ ਲਈ ਅਦਾਲਤ ਪਹੁੰਚੇ, ਜਿਥੇ ਇਸ ਕੇਸ ਦੀ ਸੁਣਵਾਈ ਹੋਈ।

ਜਿਕਰਯੋਗ ਹੈ ਕਿ ਇਹ ਕੇਸ ਰਾਸ਼ਟਰੀ ਸਵਮ ਸੇਵਕ ਸੰਘ ਦੇ ਕਾਰਕੁਨ ਰਾਜੇਸ਼ ਕੁੰਟੇ ਵੱਲੋਂ ਦਰਜ ਕਰਵਾਇਆ ਗਿਆ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ 2014 ਦੀ ਲੋਕ ਸਭਾ ਚੋਣ ਮੁਹਿੰਮ ਦੌਰਾਨ ਸੋਨਾਲੇ ਪਿੰਡ ਵਿੱਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਕਿਹਾ ਸੀ ਕਿ ਮਹਾਤਮਾ ਗਾਂਧੀ ਦੀ ਹੱਤਿਆ ਪਿੱਛੇ ਸੰਘ ਦਾ ਹੱਥ ਸੀ।

ਅੱਜ ਭਿਵੰਡੀ ਮੈਜਿਸਟਰੇਟ ਦੀ ਅਦਾਲਤ ਨੇ ਗਾਂਧੀ ਨੂੰ ਨਵੀਂ ਜ਼ਮਾਨਤ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ, ਕਿਉਂਕਿ ਉਨ੍ਹਾਂ ਦੇ ਪਹਿਲਾਂ ਦੇ ਜ਼ਮਾਨਤਦਾਰ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਦਾ ਪਿਛਲੇ ਸਾਲ ਦਸੰਬਰ ਵਿੱਚ ਦੇਹਾਂਤ ਹੋ ਗਿਆ ਸੀ। ਇਸ ਮਾਮਲੇ ਵਿੱਚ ਗਾਂਧੀ ਵੱਲੋਂ ਮਹਾਰਾਸ਼ਟਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਸ਼ਵਰਧਨ ਸਪਕਾਲ ਨੂੰ ਨਵੇਂ ਜ਼ਮਾਨਤਦਾਰ ਵਜੋਂ ਪੇਸ਼ ਕੀਤਾ ਜਾਣਾ ਹੈ। ਅਦਾਲਤ ਨੇ ਨਵੀਂ ਜ਼ਮਾਨਤ ਨਾਲ ਜੁੜੀਆਂ ਰਸਮੀ ਕਾਰਵਾਈਆਂ ਪੂਰੀ ਕਰਨ ਲਈ ਗਾਂਧੀ ਨੂੰ ਨਿੱਜੀ ਤੌਰ ’ਤੇ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਸਨ।

Scroll to Top