Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:24 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

• ਗੰਨਾ ਕਾਸ਼ਤਕਾਰਾਂ ਦੇ ਬਕਾਏ ਅਦਾ ਕਰਨ ਲਈ ਡੀਸੀ ਕਪੂਰਥਲਾ ਨੂੰ ਗੋਲਡਨ ਸੰਧਰ ਮਿੱਲ ਫਗਵਾੜਾ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਅਤੇ ਅਟੈਚ ਕਰਨ ਦੇ ਨਿਰਦੇਸ਼

• ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ੍ਹ, 23 ਅਗਸਤ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ।

ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ।

ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਸ. ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।

Scroll to Top