ਮਾਲਗੱਡੀ ਦੇ ਪੰਜ ਡੱਬੇ ਲੀਹੋ ਲਥੇ : ਵੱਡਾ ਹਾਦਸਾ ਹੋਣੋ ਟਲਿਆ
ਬਠਿੰਡਾ, 16 ਅਕਤੂਬਰ : ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਰੇਲਵੇ ਸਟੇਸ਼ਨ ਤੋਂ ਕੁੱਝ ਦੂਰੀ ਤੇ ਇਕ ਮਾਲਗੱਡੀ ਦੇ ਪੰਜ ਡੱਬੇ ਅਚਾਨਕ ਲੀਹੋ ਲਥ ਗਏ, ਜਿਸ ਕਾਰਨ ਵੱਡਾ ਹਾਦਸਾ ਹੋਣੇ ਟਲ ਗਿਆ ਪਰ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਜਾਣਕਾਰੀ ਦੇ ਅਨੁਸਾਰ ਜੀ.ਆਰ.ਪੀ. ਰਾਮਪੁਰਾ ਫੂਲ ਦੇ ਅਧਿਕਾਰੀਆਂ ਨੇ ਦਸਿਆ ਕਿ ਹਾਦਸਾ ਸਵੇਰੇ ਕਰੀਬ 10 ਵਜੇ ਦੇ ਕਰੀਬ ਵਾਪਰਿਆ। ਉਸ ਸਮੇਂ ਰੇਲਵੇ ਕਰਮਚਾਰੀ ਪਲੇਟਫਾਰਮ ’ਤੇ ਮੌਜੂਦ ਸਨ। ਉਨ੍ਹਾਂ ਅਨੁਸਾਰ, ਮਾਲਗੱਡੀ ਬਠਿੰਡਾ ਤੋਂ ਰਾਜਪੁਰਾ ਵੱਲ ਜਾ ਰਹੀ ਸੀ ਕਿ ਇਸ ਦੌਰਾਨ ਰੇਲਗੱਡੀ ਦਾ ਇੰਜਣ ਡੱਬਿਆਂ ਤੋਂ ਵੱਖ ਹੋ ਗਿਆ।
ਇਹ ਗੱਡੀ ਨਵੀਆਂ ਕਾਰਾਂ ਲੈ ਕੇ ਜਾ ਰਹੀ ਮਾਲਗੱਡੀ ਦੇ ਪੰਜ ਡੱਬੇ ਲੀਹੋਂ ਲਹਿ ਗਏ। ਇਸ ਘਟਨਾ ਕਾਰਨ ਬਠਿੰਡਾ-ਰਾਜਪੁਰਾ ਰੇਲ ਸੈਕਸ਼ਨ ’ਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ। ਹਾਲਾਂਕਿ, ਰਾਹਤ ਦੀ ਗੱਲ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।