Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Friday, 03 Jul 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਪੈਂਡਿੰਗ ਫਾਰਮ ਭਰਨ ਲਈ ਨਗਰ ਨਿਗਮ ਪਟਿਆਲਾ ਵਿੱਚ ਵਿਸ਼ੇਸ਼ ਕੈਂਪ

ਪਟਿਆਲਾ, 2 ਜੁਲਾਈ : ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿੱਚ ਅੱਜ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਪੈਂਡਿੰਗ ਰਹਿ ਗਏ ਫਾਰਮ ਭਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀਆਂ ਮਹਿਲਾਵਾਂ ਦੇ ਫਾਰਮ ਭਰੇ ਗਏ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਮੁਕੰਮਲ ਕੀਤਾ ਗਿਆ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਹਿਲਾਵਾਂ ਦੇ ਫਾਰਮ ਕਿਸੇ ਕਾਰਨ ਕਰਕੇ ਪੈਂਡਿੰਗ ਰਹਿ ਗਏ ਸਨ, ਉਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ, ਤਾਂ ਜੋ ਕਿਸੇ ਵੀ ਹੱਕਦਾਰ ਨੂੰ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹਿਣਾ ਪਵੇ।
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਾਭਪਾਤਰੀਆਂ ਨੂੰ ਫਾਰਮ ਭਰਨ, ਦਸਤਾਵੇਜ਼ਾਂ ਦੀ ਜਾਂਚ ਅਤੇ ਹੋਰ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਕੇ ਪੂਰਾ ਸਹਿਯੋਗ ਦਿੱਤਾ।
ਮੇਅਰ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਯੋਜਨਾਵਾਂ ਨਾਲ ਸਬੰਧਤ ਹਰ ਅਰਜ਼ੀ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਕੈਂਪ ਵਿੱਚ ਪਹੁੰਚੀਆਂ ਮਹਿਲਾਵਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਗਰ ਨਿਗਮ ਵੱਲੋਂ ਇੱਕੋ ਥਾਂ ‘ਤੇ ਸਾਰੀਆਂ ਸਹੂਲਤਾਂ ਉਪਲਬਧ ਕਰਵਾਉਣ ਨਾਲ ਉਨ੍ਹਾਂ ਦਾ ਸਮਾਂ ਅਤੇ ਖਰਚ ਦੋਵੇਂ ਬਚੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਅਜਿਹੇ ਲੋਕ-ਹਿਤੈਸ਼ੀ ਕੈਂਪ ਲਗਾਤਾਰ ਲਗਾਏ ਜਾਣਗੇ।
Scroll to Top