Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:22 pm

+91 90915 01313 , +91 90916 01313

punjabbanni@gmail.com
punjabbani@yahoo.com

ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਦਿੱਤੀ ਮੁਬਾਰਕਬਾਦ

ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਦਿੱਤੀ ਮੁਬਾਰਕਬਾਦ

ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਦਿੱਤੀ ਮੁਬਾਰਕਬਾਦ

ਰਾਜੇਸ਼ਵਰੀ ਕੁਮਾਰੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੀ ਪੰਜਾਬ ਦੀ ਦੂਜੀ ਨਿਸ਼ਾਨੇਬਾਜ਼

ਚੰਡੀਗੜ੍ਹ, 25 ਅਗਸਤ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ ਹੈ। ਰਾਜੇਸ਼ਵਰੀ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾ ਟਰੈਪ ਮੁਕਾਬਲੇ ਵਿੱਚ ਪੰਜਵਾਂ ਸਥਾਨ ਹਾਸਲ ਕਰਕੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਨਵੀਂ ਖੇਡ ਨੀਤੀ ਬਣਾਈ ਗਈ ਹੈ ਜਿਸ ਵਿੱਚ ਮੁੱਖ ਧਿਆਨ ਕੇਂਦਰਿਤ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਲਿਜਾਣ ਉਤੇ ਦਿੱਤਾ ਗਿਆ ਹੈ।ਪੰਜਾਬ ਦੇ ਖਿਡਾਰੀ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਡਾਂ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਨ ਵੱਲ ਵਧ ਰਿਹਾ ਹੈ।

ਰਾਜੇਸ਼ਵਰੀ ਕੁਮਾਰੀ ਪੰਜਾਬ ਦੀ ਦੂਜੀ ਤੇ ਦੇਸ਼ ਦੀ ਸੱਤਵੀਂ ਨਿਸ਼ਾਨੇਬਾਜ਼ ਹੈ ਜਿਸ ਨੇ ਓਲੰਪਿਕਸ ਕੋਟਾ ਹਾਸਲ ਕੀਤਾ। ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਨੇ ਬੀਤੇ ਦਿਨੀਂ ਓਲੰਪਿਕਸ ਕੋਟਾ ਹਾਸਲ ਕੀਤੀ ਹੈ। ਮਹਿਲਾ ਟਰੈਪ ਈਵੈਂਟ ਦੇ ਇਤਿਹਾਸ ਵਿੱਚ ਓਲੰਪਿਕਸ ਲਈ ਕੁਆਲੀਫਾਈ ਹੋਣ ਵਾਲੀ ਵੀ ਰਾਜੇਸ਼ਵਰੀ ਭਾਰਤ ਦੀ ਦੂਜੀ ਨਿਸ਼ਾਨੇਬਾਜ਼ ਹੈ।

Scroll to Top