Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:53 am

+91 90915 01313 , +91 90916 01313

punjabbanni@gmail.com
punjabbani@yahoo.com

ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਪਟਿਆਲਾ 30 ਜੂਨ – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਸਮੇਤ ਗੁਰਦੁਆਰਾ ਬਾਬਾ ਅਜਾਪਾਲ ਵਿਖੇ ਸੰਗਤਾਂ ਵੱਲੋਂ ਗੁਰੂ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਪ੍ਰਕਾਸ਼ ਦਿਹਾੜੇ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ। ਇਸ ਮੌਕੇ ਪਾਵਨ ਹੁਕਮਨਾਮਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਲਿਆ ਗਿਆ ਅਤੇ ਹਜ਼ੂਰੀ ਰਾਗੀ ਭਾਈ ਸਤਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਦੇ ਲੰਗਰ ਵਿਚ ਮਿੱਸੇ ਪ੍ਰਸ਼ਾਦਿਆਂ ਦਾ ਲੰਗਰ ਸੰਗਤਾਂ ਵਿਚ ਅਤੁੱਟ ਵਰਤਾਇਆ ਗਿਆ।

ਗੁਰਮਤਿ ਸਮਾਗਮ ਦੌਰਾਨ ਸਾਬਕਾ  ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਕੁਲਦੀਪ ਕੌਰ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਸਨ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਸਾਹਿਬ ਦੇ ਮੀਰੀ ਪੀਰੀ ਦੇ ਸਿਧਾਂਤ ਨੂੰ ਸਮਝਣ ਦੀ ਲੋੜ ਹੈ, ਜਿਨਾਂ ਨੇ ਮੀਰੀ ਪਰੀ ਦੇ ਛੇ ਫੁੱਟ ਉਚੇ ਪਵਿੱਤਰ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਦਿੱਲੀ ਦੇ ਚਾਰ ਫੁੱਟ ਉਚੇ ਤਖਤ ਨੂੰ ਸਿੱਧੀ ਚੁਣੌਤੀ ਦੇ ਕੇ ਨਿਰਬਲ ਤੇ ਕਮਜ਼ੋਰ ਮਨ ਹੋਏ ਭਾਰਤੀਆਂ ਨੂੰ ਇਕ ਨਵਾਂ ਜੋਸ਼ ਅਤੇ ਜਜਬਾ ਬਖਸਿ਼ਸ਼ ਕੀਤੀ। ਸਾਬਕਾ ਪ੍ਰਧਾਨ ਨੇ ਕਿਹਾ ਕਿ ਭਾਰਤ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਾਜਨਾ ਅਤੇ ਸਥਾਪਨਾ ਨਾਲ ਧਾਰਮਕ ਸਮਾਜਕ  ਅਤੇ ਰਾਜਨੀਤਕ ਚੇਤਨਾ ਵਿਚ ਇਨਕਲਾਬੀ ਤਬਦੀਲੀ ਲਿਆਂਦੀ, ਜਿਸ ’ਤੇ ਗੁਰੂ ਸੰਗਤ ਨੂੰ ਗੁਰੂ ਮਾਰਗ ਦਾ ਪਾਂਧੀ ਬਣਨ ਦੀ ਲੋੜ ਹੈ।

Scroll to Top