Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Friday, 13 Nov 2026 | 5:47 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਚੰਡੀਗੜ੍ਹ, 12 ਨਵੰਬਰ : ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ ਵੀਵੀਪੈਟ ਮਸ਼ੀਨਾਂ ਦੀ ਅੱਜ ਤੋਂ ਸ਼ੁਰੂ ਹੋਈ ਫਸਟ ਲੈਵਲ ਚੈਕਿੰਗ ਦੀ ਲਗਾਤਾਰ ਨਿਗਰਾਨੀ ਲਈ, ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਸੂਬੇ ਦੀਆਂ ਸਾਰੀਆ ਮਾਨਤਾ ਪ੍ਰਾਪਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਸਥਾਪਤ ਰਾਜ ਪੱਧਰੀ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ ਗਿਆ।

ਇਸ ਮੌਕੇ ਸ੍ਰੀਮਤੀ ਮਿਤਰਾ ਵਲੋਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਭਾਰਤ ਇਲੈਕਟ੍ਰਾਨਿਕ ਲਿਮਟਿਡ ਦੇ ਅਧਿਕਾਰੀਆਂ ਦੀ ਇਸ ਪ੍ਰਕਿਰਿਆ ਵਿਚ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਫਸਟ ਲੈਵਲ ਚੈਕਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਨੂੰ ਇੰਨਬਿੰਨ ਲਾਗੂ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ, ਜੁਆਇੰਟ ਮੁੱਖ ਚੋਣ ਅਫ਼ਸਰ ਨਵਨੀਤ ਕੌਰ ਬੱਲ, ਜੁਆਇੰਟ ਮੁੱਖ ਚੋਣ ਅਫ਼ਸਰ ਸੰਜੀਵ ਸ਼ਰਮਾ, ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਭਾਰਤੀ ਜਨਤਾ ਪਾਰਟੀ ਤੋਂ ਐਨ.ਕੇ. ਵਰਮਾ, ਸ਼੍ਰੋਮਣੀ ਅਕਾਲੀ ਦਲ ਤੋਂ ਅਰਸ਼ਦੀਪ ਸਿੰਘ ਕਲੇਰ, ਕਾਂਗਰਸ ਪਾਰਟੀ ਤੋਂ ਹਰਦੀਪ ਸਿੰਘ ਕਿੰਗਰਾ ਅਤੇ ਸੀ.ਪੀ.ਆਈ.(ਐਮ) ਸੁਨੀਲ ਕੁਮਾਰ ਹਾਜ਼ਰ ਸਨ।

Scroll to Top