Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:20 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ - ਅਜੀਤ ਪਾਲ ਸਿੰਘ ਕੋਹਲੀ

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ - ਅਜੀਤ ਪਾਲ ਸਿੰਘ ਕੋਹਲੀ

ਪਟਿਆਲਾ 22 ਮਈ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਦੇ ਵਾਰਡ ਨੰਬਰ 39 ਤੋਂ ਸ਼ੀਸ਼ ਮਹਿਲ ਕਲੋਨੀ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ।

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਇਸ ਮੌਕੇ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਅਰਦਾਸ ਕੀਤੀ।ਓਹਨਾ ਦਸਿਆ ਕਿ  ਇਹ ਯਾਤਰੀ ਅੰਮ੍ਰਿਤਸਰ ਵਿਖੇ ਸਥਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਵਿਧਾਇਕ ਕੋਹਲੀ  ਨੇ ਕਿਹਾ ਕਿ ਇਹ ਯਾਤਰਾ ਸਿਰਫ ਧਾਰਮਿਕ ਹੀ ਨਹੀਂ ਸਗੋਂ ਸਮਾਜਿਕ ਏਕਤਾ ਅਤੇ ਸਾਂਝੇਪਣ ਦੀ ਮਜ਼ਬੂਤੀ ਦਾ ਪ੍ਰਤੀਕ ਵੀ ਹੈ।

ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਇਲਾਕੇ ਦੇ ਲੋਕਾਂ ਵਿੱਚ ਕਾਫੀ ਖੁਸ਼ੀ ਹੈ ਅਤੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਵਾਰਡ ਨੂੰ 39 ਤੋਂ ਇੰਚਾਰਜ ਜਯੋਤੀ , ਹਰਵਿੰਦਰਪਾਲ ਸਿੰਘ ਵਿੰਟੀ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।

Scroll to Top