Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 29 Oct 2026 | 5:06 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਦਾ ਐਲਾਨ : 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ਵਿਚ ਫਿਰ ਹੋਵੇਗੀ  ‘ਟੂੰ-ਟੂੰ’

ਮੁੱਖ ਮੰਤਰੀ ਦਾ ਐਲਾਨ : 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ਵਿਚ ਫਿਰ ਹੋਵੇਗੀ ‘ਟੂੰ-ਟੂੰ’

ਨਕੋਦਰ, 29 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੂੰ ਐਲਾਨ ਕੀਤਾ ਕਿ 1 ਨਵੰਬਰ ਨੂੰ ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ਇਕ ਵਾਰ ਫਿਰ ‘ਟੂੰ-ਟੂੰ’ ਦੇ ਸੁਨੇਹੇ ਗੂੰਜਣਗੇ, ਕਿਉਂਕਿ ਉਨ੍ਹਾਂ ਦੀ ਸਰਕਾਰ ਪਹਿਲੀ ਨਵੰਬਰ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਜਾਰੀ ਕਰਨ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਦਾ ਪੈਸਾ ਸਿੱਧਾ ਲੋਕਾਂ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਅਧੀਨ ਪੈਂਦੇ ਪਿੰਡ ਸਰੀਂਹ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਦੇ ਪੈਸੇ ਨਾਲ ਆਪਣੇ ਖ਼ਜ਼ਾਨੇ ਭਰੇ ਅਤੇ ਹੁਣ ਭਾਜਪਾ, ਅਕਾਲੀ ਅਤੇ ਕਾਂਗਰਸੀ ਸਾਡੀਆਂ ਸ਼ੁਰੂ ਕੀਤੀਆਂ ਲੋਕ-ਪੱਖੀ ਸਕੀਮਾਂ ਨੂੰ ਬੰਦ ਕਰਨ ਦੀਆਂ ਧਮਕੀਆਂ ਦੇ ਰਹੇ ਹਨ।

ਆਪਣੀ ਸਰਕਾਰ ਦਾ ਰਿਕਾਰਡ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਦੌਰਾਨ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹੁਣ ਗ਼ਰੀਬ ਪਰਿਵਾਰਾਂ ਦੇ ਬੱਚੇ ਵੀ ਡਾਕਟਰ ਅਤੇ ਇੰਜੀਨੀਅਰ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਸਰਕਾਰ ਦੀ ਅਸਲ ਤਾਕਤ ਹੈ। ਉਨ੍ਹਾਂ ਨੇ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਰਾਹੀਂ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਆਪਣੇ ਅਹਿਦ ਨੂੰ ਦੁਹਰਾਇਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ‘ਐਕਸ’ ਹੈਂਡਲ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ: “ਜਲੰਧਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਲੋਕਾਂ ਦਾ ਸਾਡੇ ਉੱਤੇ ਭਰੋਸਾ ਅਤੇ ਪਿਆਰ ਹੀ ਸਾਡੀ ਅਸਲ ਤਾਕਤ ਹੈ। ਵਿਰੋਧੀਆਂ ਦੀਆਂ ਪਿਛਲੀਆਂ ਸਰਕਾਰਾਂ ਨੇ ਸਿਰਫ਼ ਲੋਕਾਂ ਨੂੰ ਲੁੱਟਿਆ, ਪਰ ਸਾਡੀ ਸਰਕਾਰ ਦਾ ਇੱਕੋ-ਇੱਕ ਮਕਸਦ ਪੰਜਾਬ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਹੈ। ਅਸੀਂ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੇ ਹਾਂ ਤਾਂ ਜੋ ਆਮ ਪਰਿਵਾਰਾਂ ਦੇ ਬੱਚੇ ਪੜ੍ਹ-ਲਿਖ ਕੇ ਅੱਗੇ ਵਧਣ ਅਤੇ ਵੱਡੇ ਅਫ਼ਸਰ ਬਣ ਸਕਣ। ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ ਮੁਤਾਬਕ ਅਸੀਂ ‘ਰੰਗਲਾ ਪੰਜਾਬ’ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਾਂ।”

ਲੋਕਾਂ ਦੇ ਭਾਰੀ ਇਕੱਠ ਵਾਲੀ ‘ਲੋਕ ਮਿਲਣੀ’ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਮਾਵਾਂ-ਧੀਆਂ ਦੀ ਭਲਾਈ, ਸਵੈ-ਮਾਣ ਅਤੇ ਆਰਥਿਕ ਸਸ਼ਕਤੀਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ। ਉਨ੍ਹਾਂ ਕਿਹਾ, “ਸਾਡੀ ਨੀਅਤ ਬਿਲਕੁਲ ਸਾਫ਼ ਹੈ ਅਤੇ ਸਾਡੀਆਂ ਨੀਤੀਆਂ ਭਲਾਈ ਤੇ ਵਿਕਾਸ ਮੁਖੀ ਉਪਰਾਲਿਆਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜਨ ਵੱਲ ਸੇਧਿਤ ਹਨ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਜਨਤਕ ਵਸੀਲਿਆਂ ਦੀ ਲੁੱਟ ਕਰਨ ਵਾਲੀਆਂ ਪਿਛਲੀਆਂ ਸਰਕਾਰਾਂ ਦੇ ਉਲਟ ਸਾਡੀ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸਰਕਾਰੀ ਸਹੂਲਤਾਂ ਦਾ ਲਾਭ ਆਮ ਘਰਾਂ ਤੱਕ ਪਹੁੰਚੇ।”

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਸਾਡਾ ਮੰਨਣਾ ਹੈ ਕਿ ਲੋਕਾਂ ਦਾ ਪੈਸਾ ਲੋਕਾਂ ਦਾ ਹੀ ਹੈ ਅਤੇ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਹੀ ਖ਼ਰਚਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਸੂਬੇ ਦੀਆਂ ਮਾਵਾਂ- ਭੈਣਾਂ ਨੂੰ ਮੋਬਾਈਲ ਫੋਨਾਂ ‘ਤੇ ਮੁੜ ਸਨਮਾਨ ਰਾਸ਼ੀ ਦੇ ਸੁਨੇਹੇ ਪ੍ਰਾਪਤ ਹੋਣਗੇ ਕਿਉਂਕਿ ਉਨ੍ਹਾਂ ਦਾ ਸਤਿਕਾਰ, ਸੁਰੱਖਿਆ ਅਤੇ ਆਰਥਿਕ ਖ਼ੁਦਮੁਖ਼ਤਿਆਰੀ ਸਾਡੀ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ’ਤੇ ਕੋਈ ਅਹਿਸਾਨ ਨਹੀਂ ਕਰ ਰਹੇ, ਸਗੋਂ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਾਂ।”

ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਇਹ ਮੰਦਭਾਗੀ ਗੱਲ ਹੈ ਕਿ ਇਹ ਪਾਰਟੀਆਂ ਆਮ ਪਰਿਵਾਰਾਂ ਨੂੰ ਰਾਹਤ ਦੇਣ ਵਾਲੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰਨ ਦੀ ਬਜਾਏ ਭਲਾਈ ਸਕੀਮਾਂ ਨੂੰ ਬੰਦ ਕਰਨ ਦੀਆਂ ਧਮਕੀਆਂ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਮਿਲ ਰਹੇ ਉਕਤ ਲਾਭਾਂ ਤੋਂ ਵਾਂਝੇ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਮੈਨੂੰ ਕੁਰਸੀ ਤੋਂ ਲਾਹੁਣ ਦੇ ਇੱਕੋ-ਇੱਕ ਮਕਸਦ ਨਾਲ ਫਰੈਂਡਲੀ ਮੈਚ ਖੇਡ ਰਹੀਆਂ ਹਨ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਇਨ੍ਹਾਂ ਦੋਵਾਂ ਪਾਰਟੀਆਂ ਵੱਲੋਂ ਇਕ-ਦੂਜੇ ਦੀ ਆਲੋਚਨਾ ਨਾ ਕਰਨਾ ਉਨ੍ਹਾਂ ਦੀ ਅੰਦਰੂਨੀ ਸਿਆਸੀ ਮਿਲੀਭੁਗਤ ਨੂੰ ਬੇਨਕਾਬ ਕਰਦਾ ਹੈ ਅਤੇ ਆਮ ਲੋਕਾਂ ਦੇ ਸਸ਼ਕਤੀਕਰਨ ਪ੍ਰਤੀ ਉਨ੍ਹਾਂ ਦੀ ਬੇਚੈਨੀ ਨੂੰ ਜ਼ਾਹਰ ਕਰਦਾ ਹੈ ਕਿਉਂਕਿ ਕਿ ਉਨ੍ਹਾਂ ਦੀ ਸਮੱਸਿਆ ਸਿਰਫ਼ ਭਗਵੰਤ ਸਿੰਘ ਮਾਨ ਨਹੀਂ ਹੈ।”

ਉਨ੍ਹਾਂ ਜ਼ੋਰ ਦੇ ਕੇ ਆਖਿਆ, “ਇਨ੍ਹਾਂ ਪਾਰਟੀਆਂ ਦੀ ਅਸਲ ਦਿੱਕਤ ਆਮ ਆਦਮੀ ਦਾ ਉਭਾਰ ਹੈ ਕਿਉਂਕਿ ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੇ ਕਿ ਇਕ ਸਾਧਾਰਨ ਪਰਿਵਾਰ ਦਾ ਵਿਅਕਤੀ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠ ਕੇ ਸਮਾਜ ਦੇ ਹਰ ਵਰਗ ਲਈ ਦਿਨ-ਰਾਤ ਕੰਮ ਕਰ ਰਿਹਾ ਹੈ। ਉਹ ਮੈਨੂੰ ਇਸ ਲਈ ਹਟਾਉਣਾ ਚਾਹੁੰਦੇ ਹਨ ਕਿਉਂਕਿ ਸਾਡੀ ਸਰਕਾਰ ਨੇ ਉਸ ਪੁਰਾਣੇ ਸਿਸਟਮ ਨੂੰ ਚੁਣੌਤੀ ਦਿੱਤੀ ਹੈ ਜਿੱਥੇ ਸਿਆਸੀ ਤਾਕਤ ਸਿਰਫ਼ ਕੁਝ ਰਸੂਖ਼ਦਾਰ ਪਰਿਵਾਰਾਂ ਦੇ ਹੱਥਾਂ ਵਿੱਚ ਹੀ ਸਿਮਟੀ ਹੋਈ ਸੀ।”

ਲੋਕ ਮਿਲਣੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਪੰਜਾਬ ਦੀ ਸੇਵਾ ਹੋਰ ਸਮਰਪਣ ਨਾਲ ਕਰਨ ਦੇ ਮੇਰੇ ਇਰਾਦੇ ਨੂੰ ਹੋਰ ਮਜ਼ਬੂਤ ਕਰਦਾ ਹੈ। ਮੈਂ ਖ਼ਾਸ ਕਰਕੇ ਉਨ੍ਹਾਂ ਮਾਵਾਂ-ਭੈਣਾਂ ਦਾ ਸਵਾਗਤ ਕਰਦਾ ਹਾਂ ਜੋ ਆਪਣੇ ਰੋਜ਼ਾਨਾ ਦੇ ਘਰੇਲੂ ਰੁਝੇਵਿਆਂ ਨੂੰ ਛੱਡ ਕੇ ਇਸ ਇਕੱਠ ਵਿੱਚ ਪਹੁੰਚੀਆਂ ਹਨ। ਮੈਨੂੰ ਮਿਲਣ ਲਈ
ਆਉਣ ਵਾਸਤੇ ਪੁੱਟਿਆ ਉਨ੍ਹਾਂ ਦਾ ਹਰ ਕਦਮ ਮੈਨੂੰ ਹੌਸਲਾ ਦਿੰਦਾ ਹੈ ਅਤੇ ਤੁਹਾਡੇ ਲਈ ਹੋਰ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਮੈਂ ਲੋਕਾਂ ਦਾ ਹਾਂ ਅਤੇ ਹਮੇਸ਼ਾ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਰਹਾਂਗਾ।”

2027 ਦੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਲੋਕਾਂ ਦਾ ਇਹ ਭਾਰੀ ਉਤਸ਼ਾਹ ਸਾਡੀ ਸਰਕਾਰ ਦੇ ਕੰਮਾਂ ਪ੍ਰਤੀ ਉਨ੍ਹਾਂ ਦੇ ਭਰੋਸੇ ਅਤੇ ਪੰਜਾਬ ਦੇ ਭਵਿੱਖ ਲਈ ਉਨ੍ਹਾਂ ਦੀਆਂ ਉਮੀਦਾਂ ਨੂੰ ਦਰਸਾਉਂਦਾ ਹੈ ਅਤੇ ਲੋਕ ਆਪਣਾ  ਫ਼ੈਸਲਾ ਆਪਣੀ ਵੋਟ ਦੀ ਤਾਕਤ ਨਾਲ ਸੁਣਾਉਣਗੇ।”

ਰੋਜ਼ਗਾਰ ਦੀ ਦਿਸ਼ਾ ਵਿੱਚ ਸਰਕਾਰ ਦੇ ਰਿਕਾਰਡ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ, “ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਵਿੱਚ ਅਸੀਂ ਨੌਜਵਾਨਾਂ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ 70,862 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅਸੀਂ ਸਿਫ਼ਾਰਸ਼ ਅਤੇ ਭ੍ਰਿਸ਼ਟਾਚਾਰ ਦੇ ਸੱਭਿਆਚਾਰ ਨੂੰ ਪਾਰਦਰਸ਼ਤਾ ਅਤੇ ਬਰਾਬਰ ਮੌਕਿਆਂ ਵਿੱਚ ਬਦਲਣ ਦਾ ਯਤਨ ਕੀਤਾ ਹੈ, ਜਿਸ ਸਦਕਾ ਆਮ ਪਰਿਵਾਰਾਂ ਦੇ ਯੋਗ ਉਮੀਦਵਾਰ ਅੱਜ ਸਰਕਾਰੀ ਨੌਕਰੀਆਂ ਹਾਸਲ ਕਰ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦਿੱਤਾ, “ਨੌਜਵਾਨ ਝੂਠੇ ਲਾਰਿਆਂ ਦੇ ਨਹੀਂ ਸਗੋਂ ਮੌਕਿਆਂ ਦੇ ਹੱਕਦਾਰ ਹਨ। ਅਸੀਂ ਇਹ ਯਕੀਨੀ ਬਣਾਉਣ ਲਈ ਕੰਮ ਕੀਤਾ ਹੈ ਕਿ ਹਰ ਭਰਤੀ ਪੈਸੇ, ਰਸੂਖ਼ ਜਾਂ ਸਿਆਸੀ ਪਹੁੰਚ ਦੀ ਥਾਂ ਸਿਰਫ਼ ਯੋਗਤਾ ਦੇ ਆਧਾਰ ’ਤੇ ਹੋਵੇ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਹਰ ਯੋਗ ਨੌਜਵਾਨ ਵਿੱਚ ਇਹ ਭਰੋਸਾ ਹੋਣਾ ਚਾਹੀਦਾ ਹੈ ਕਿ ਤਾਕਤਵਰ ਲੋਕਾਂ ਨਾਲ ਨੇੜਤਾ ਨਹੀਂ, ਸਗੋਂ ਉਨ੍ਹਾਂ ਦੀ ਸਖ਼ਤ ਮਿਹਨਤ ਹੀ ਉਨ੍ਹਾਂ ਦੇ ਭਵਿੱਖ ਦਾ ਫ਼ੈਸਲਾ ਕਰੇਗੀ। ਸਾਡੇ ਸਿੱਖਿਆ ਸੁਧਾਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਦੇ ਸੁਪਨਿਆਂ ਅਤੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੇ ਹਨ। ਜਦੋਂ ਮੈਂ 2022 ਵਿੱਚ ਅਹੁਦੇ ਦਾ ਹਲਫ਼ ਲਿਆ ਸੀ ਤਾਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ 27ਵੇਂ ਸਥਾਨ ’ਤੇ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਹਾਲ ਹੀ ਦੇ ਮੁਲਾਂਕਣ ਅਨੁਸਾਰ ਸੂਬੇ ਨੇ ਪ੍ਰਾਇਮਰੀ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ , ਜੋ ਸਾਡੀ ਸਰਕਾਰ ਕੀਤੇ ਗਏ ਵੱਡੇ ਸਿੱਖਿਆ ਸੁਧਾਰਾਂ ਦਾ ਪ੍ਰਤੱਖ ਪ੍ਰਮਾਣ ਹੈ।”

ਮੁੱਖ ਮੰਤਰੀ ਨੇ ਕਿਹਾ, “ਅਧਿਆਪਕਾਂ ਦੇ ਪੜ੍ਹਾਉਣ ਦੇ ਹੁਨਰ ਨੂੰ ਨਿਖਾਰਨ ਅਤੇ ਬਿਹਤਰ ਵਿਦਿਅਕ ਅਭਿਆਸਾਂ ਨੂੰ ਅਪਣਾਉਣ ਲਈ ਉਨ੍ਹਾਂ ਨੂੰ ਫ਼ਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐੱਮ.ਵਰਗੀਆਂ ਨਾਮਵਰ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ‘ਸਕੂਲ ਆਫ਼ ਐਮੀਨੈਂਸ’ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਅਤੇ ਉਨ੍ਹਾਂ ਦੇ ਟੀਚਿਆਂ ਦੀ ਪੂਰਤੀ ਲਈ ਸੁਚੱਜੇ ਮੌਕੇ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਲਾਲ ਕਾਰਡ ਜਾਂ ਨੀਲੇ ਕਾਰਡ ਕਿਸੇ ਪਰਿਵਾਰ ਨੂੰ ਗ਼ਰੀਬੀ ਵਿੱਚੋਂ ਬਾਹਰ ਨਹੀਂ ਕੱਢ ਸਕਦੇ, ਸਗੋਂ ਇਹ ਸਿੱਖਿਆ ਹੈ, ਜੋ ਪੀੜ੍ਹੀਆਂ ਦੀ ਤਕਦੀਰ ਬਦਲ ਸਕਦੀ ਹੈ।”

Scroll to Top