ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਹਲਕਾ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਹਨ । ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨੇ ਸਾਧੇ । ਇਸ ਦੇ ਨਾਲ ਹੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਵਾਈਆਂ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਭ ਤੋਂ ਪਹਿਲਾਂ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਗਈ । ਪੰਜਾਬ ‘ਚ 600 ਯੂਨਿਟ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ । ਸਰਕਾਰ ਵੱਲੋਂ 45000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ । ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਉਹ 16 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਨ । ਇਸ ਕਾਰਨ ਪੰਜਾਬੀਆਂ ਦੀ ਰੋਜ਼ਾਨਾ 62 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ।

Leave a Comment

Your email address will not be published. Required fields are marked *

Scroll to Top