Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 3:05 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਦੇਣਗੇ ਪੰਜਾਬੀਆਂ ਨੂੰ ਤੋਹਫ਼ਾ- ਹਰਪਾਲ ਜੁਨੇਜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਦੇਣਗੇ ਪੰਜਾਬੀਆਂ ਨੂੰ ਤੋਹਫ਼ਾ- ਹਰਪਾਲ ਜੁਨੇਜਾ

ਪਟਿਆਲਾ, 30 ਸਤੰਬਰ : ਪੀਆਰਟੀਸੀ ਨੂੰ ਹੋਰ ਮਜ਼ਬੂਤ ਕਰਨ, ਆਮ ਲੋਕਾਂ ਨੂੰ ਬਿਹਤਰ ਸਫ਼ਰੀ ਸਹੂਲਤਾਂ ਪ੍ਰਦਾਨ ਕਰਨ ਅਤੇ ਵਿਭਾਗ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਪੱਖੀ ਸੋਚ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀਆਰਟੀਸੀ ਦੇ ਬੱਸ ਬੇੜੇ ਦੇ ਵਿਸਥਾਰ ਦੇ ਨਾਲ-ਨਾਲ ਬੱਸ ਸਟੈਂਡਾਂ, ਡਿਪੂਆਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਆਮਦਨ ਦੇ ਨਵੇਂ ਸਰੋਤ ਵਿਕਸਿਤ ਕਰਨ ਲਈ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ।

ਇਨ੍ਹਾਂ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੀਆਰਟੀਸੀ ਦੇ ਬੇੜੇ ਵਿੱਚ ਆਪਣੀ ਮਾਲਕੀ ਵਾਲੀਆਂ 100 ਨਵੀਆਂ ਜੂਨੀਅਰ ਪੀਆਰਟੀਸੀ (ਮਿੱਡੀ) ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ 10 ਬੱਸਾਂ ਮੁੱਖ ਦਫ਼ਤਰ ਪਹੁੰਚ ਚੁੱਕੀਆਂ ਹਨ, ਜਦਕਿ 40 ਬੱਸਾਂ ਅਗਲੇ ਦੋ ਦਿਨਾਂ ਵਿੱਚ ਪਹੁੰਚਣਗੀਆਂ ਅਤੇ ਬਾਕੀ 50 ਬੱਸਾਂ ਵੀ ਲਗਭਗ 20 ਅਕਤੂਬਰ ਤੱਕ ਪੀਆਰਟੀਸੀ ਦੇ ਬੇੜੇ ਵਿੱਚ ਸ਼ਾਮਲ ਹੋ ਜਾਣਗੀਆਂ ਅਤੇ ਇਹ ਕੁੱਲ 100 ਬੱਸਾਂ ਵਿੱਚ ਜਿਆਦਾ ਤੋਂ ਜਿਆਦਾ ਬੱਸਾਂ ਨੂੰ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਤੋਂ ਚਲਾਇਆ ਜਾਵੇਗਾ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਸਹੂਲਤ ਮਿਲ ਸਕੇ। ਇਸ ਤੋਂ ਇਲਾਵਾ ਆਪਣੀ ਮਾਲਕੀ ਵਾਲੀਆਂ 309 ਨਵੀਆਂ ਸਾਧਾਰਣ ਵੱਡੀਆਂ ਬੱਸਾਂ ਵੀ ਜਲਦ ਪੀਆਰਟੀਸੀ ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਇਸ ਤਰ੍ਹਾਂ ਪੀਆਰਟੀਸੀ ਦੇ ਬੱਸ ਬੇੜੇ ਵਿੱਚ ਵੱਡਾ ਵਿਸਥਾਰ ਹੋਣ ਨਾਲ ਵੱਖ-ਵੱਖ ਰੂਟਾਂ ’ਤੇ ਯਾਤਰੀਆਂ ਨੂੰ ਹੋਰ ਵਧੇਰੇ ਅਤੇ ਸੁਚਾਰੂ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦਾ ਰਾਹ ਪੱਧਰਾ ਹੋਵੇਗਾ।

ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਪੀਆਰਟੀਸੀ ਵੱਲੋਂ ਕਿਲੋਮੀਟਰ ਸਕੀਮ ਤਹਿਤ ਵੀ 254 ਬੱਸਾਂ ਪਹਿਲਾਂ ਹੀ ਬੱਸ ਬੇੜੇ ਵਿੱਚ ਸ਼ਾਮਲ ਕੀਤੀਆਂ ਜਾ ਚੁੱਕੀਆਂ ਹਨ, ਜਿਸ ਨਾਲ ਵੱਖ-ਵੱਖ ਖੇਤਰਾਂ ਵਿੱਚ ਜਨਤਕ ਆਵਾਜਾਈ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲੀ ਹੈ। ਬੱਸਾਂ ਦੀ ਗਿਣਤੀ ਵਿੱਚ ਇਹ ਵਾਧਾ ਪੀਆਰਟੀਸੀ ਦੀਆਂ ਸੇਵਾਵਾਂ ਦੇ ਵਿਸਥਾਰ ਦੇ ਨਾਲ-ਨਾਲ ਲੋਕਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਵਧੇਰੇ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹੈ।

ਇਸੇ ਤਰ੍ਹਾਂ ਪੀਆਰਟੀਸੀ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪਟਿਆਲਾ ਦੇ ਨਵੇਂ ਬੱਸ ਸਟੈਂਡ ਨੂੰ ਓ ਐਂਡ ਐਮ (ਉਪਰੇਟ ਤੇ ਮੈਨਟੇਨੈਂਸ) ਆਧਾਰ ’ਤੇ ਸੰਚਾਲਿਤ ਕੀਤਾ ਗਿਆ ਹੈ, ਜਿਸ ਨਾਲ ਵਿਭਾਗ ਦੀ ਆਮਦਨ ਵਿੱਚ ਵਾਧੇ ਦੇ ਨਾਲ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਦੇ ਨਾਲ ਹੀ ਪੁਰਾਣੇ ਬੱਸ ਸਟੈਂਡ ਪਟਿਆਲਾ ਨੂੰ ਮੁੜ ਚਾਲੂ ਕਰਨ ਲਈ ਨਿਰਮਾਣ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਕਾਰਜ ਪ੍ਰਗਤੀ ਅਧੀਨ ਹਨ। ਪੁਰਾਣੇ ਬੱਸ ਸਟੈਂਡ ਦੇ ਮੁੜ ਚਾਲੂ ਹੋਣ ਨਾਲ ਲੋਕਾਂ ਨੂੰ ਵਧੇਰੇ ਸੁਵਿਧਾਜਨਕ ਸਫ਼ਰੀ ਸਹੂਲਤਾਂ ਮਿਲਣ ਦੇ ਨਾਲ ਸਥਾਨਕ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਣ ਦੀ ਉਮੀਦ ਹੈ।

ਹਰਪਾਲ ਜੁਨੇਜਾ ਨੇ ਦੱਸਿਆ ਕਿ ਬਠਿੰਡਾ ਵਿਖੇ ਪੀਪੀਪੀ ਮੋਡ ਰਾਹੀਂ ਆਧੁਨਿਕ ਅਤੇ ਨਵੀਂ ਤਕਨਾਲੋਜੀ ਨਾਲ ਲੈਸ ਬੱਸ ਸਟੈਂਡ ਦੇ ਨਿਰਮਾਣ ਕਾਰਜ ਵੀ ਪ੍ਰਗਤੀ ਅਧੀਨ ਹਨ। ਇਸ ਤੋਂ ਇਲਾਵਾ ਤਲਵੰਡੀ ਸਾਬੋ ਬੱਸ ਸਟੈਂਡ ਦੇ ਨਵੀਨੀਕਰਨ, ਬੁਢਲਾਡਾ ਵਰਕਸ਼ਾਪ ਅਤੇ ਬੱਸ ਸਟੈਂਡ ਦੇ ਨਵੀਨੀਕਰਨ ਸਬੰਧੀ ਕਾਰਜ ਵੀ ਤੇਜ਼ੀ ਨਾਲ ਅੱਗੇ ਵਧ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਰਾਹੀਂ ਪੀਆਰਟੀਸੀ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਹੋਣ ਦੇ ਨਾਲ ਸੇਵਾਵਾਂ ਦਾ ਵਿਸਥਾਰ ਕੀਤਾ ਜਾ ਸਕੇਗਾ।

ਚੇਅਰਮੈਨ ਜੁਨੇਜਾ ਨੇ ਕਿਹਾ ਕਿ ਪੀਆਰਟੀਸੀ ਨੂੰ ਸਿਰਫ਼ ਬੱਸ ਸੇਵਾ ਤੱਕ ਸੀਮਿਤ ਰੱਖਣ ਦੀ ਬਜਾਏ ਇਸ ਦੀਆਂ ਉਪਲਬਧ ਜਾਇਦਾਦਾਂ ਅਤੇ ਸਰੋਤਾਂ ਦੀ ਬਿਹਤਰ ਵਰਤੋਂ ਕਰਕੇ ਸੰਸਥਾ ਲਈ ਆਮਦਨ ਦੇ ਨਵੇਂ ਸਰੋਤ ਵਿਕਸਿਤ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਵੇਰਕਾ ਮਿਲਕ ਪਲਾਂਟ, ਸੋਲਰ ਰੂਫ਼ਟਾਪ ਸਿਸਟਮ ਅਤੇ ਰਿਟੇਲ ਆਊਟਲੈਟ / ਪੈਟਰੋਲ ਪੰਪ ਵਰਗੇ ਪ੍ਰਾਜੈਕਟਾਂ ਰਾਹੀਂ ਆਮਦਨ ਵਧਾਉਣ ਅਤੇ ਸੰਸਥਾ ਨੂੰ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਚੇਅਰਮੈਨ ਪੀਆਰਟੀਸੀ ਹਰਪਾਲ ਜੁਨੇਜਾ ਨੇ ਕਿਹਾ ਕਿ ਪੀਆਰਟੀਸੀ ਨੂੰ ਇੱਕ ਮਜ਼ਬੂਤ, ਆਧੁਨਿਕ, ਆਤਮਨਿਰਭਰ ਅਤੇ ਲੋਕ ਪੱਖੀ ਟਰਾਂਸਪੋਰਟ ਸੰਸਥਾ ਵਜੋਂ ਵਿਕਸਿਤ ਕਰਨ ਲਈ ਬੱਸ ਬੇੜੇ ਦੇ ਵਿਸਥਾਰ, ਯਾਤਰੀ ਸਹੂਲਤਾਂ ਵਿੱਚ ਵਾਧੇ, ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਨੂੰ ਇੱਕੋ ਸਮੇਂ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਆਰਟੀਸੀ ਦੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਆਮ ਲੋਕਾਂ ਨੂੰ ਸੁਚਾਰੂ ਤੇ ਸੁਵਿਧਾਜਨਕ ਸਫ਼ਰੀ ਸਹੂਲਤਾਂ ਦੇਣ ਲਈ ਇਹ ਕਾਰਜ ਲਗਾਤਾਰ ਜਾਰੀ ਰਹਿਣਗੇ।

Scroll to Top