Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 9:38 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਚੰਡੀਗੜ੍ਹ, 3 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਨਵੇਂ ਭਰਤੀ ਹੋਏ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਰਾਹੀਂ ਦੀਵਾਲੀ ਦਾ ਤੋਹਫ਼ਾ ਮਿਲਿਆ ਅਤੇ ਉਨ੍ਹਾਂ ਦੀ ਸਰਕਾਰ ਅਧੀਨ ਕੁੱਲ ਭਰਤੀਆਂ ਦੀ ਗਿਣਤੀ 71,777 ਹੋ ਗਈ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਹਰੇਕ ਨਿਯੁਕਤੀ ਪੂਰੀ ਤਰ੍ਹਾਂ ਬਿਨਾਂ ਕਿਸੇ ‘ਕੈਸ਼’ ਜਾਂ ‘ਫ਼ਰਮਾਇਸ਼’ (ਸਿਫ਼ਾਰਸ਼) ਤੋਂ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ,

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਪੈਸੇ, ਸਿਫ਼ਾਰਸ਼ਾਂ ਅਤੇ ‘ਵੱਢੀ’ ਰਾਹੀਂ ਲੱਖਾਂ ਰੁਪਏ ਵਿੱਚ ਸਰਕਾਰੀ ਨੌਕਰੀਆਂ ਵਿਕਦੀਆਂ ਸਨ, ਜਦੋਂ ਕਿ ਸਾਡੀ ਸਰਕਾਰ ਨੇ ਬਿਨਾਂ ਇੱਕ ਰੁਪਏ ਦੀ ਰਿਸ਼ਵਤ ਦੇ ਪਾਰਦਰਸ਼ੀ ਭਰਤੀ ਯਕੀਨੀ ਬਣਾਈ ਹੈ। ਵਿਰੋਧੀ ਧਿਰ ਨੂੰ ਭਰਤੀ ਵਿੱਚ ਭ੍ਰਿਸ਼ਟਾਚਾਰ ਦੀ ਇੱਕ ਵੀ ਮਿਸਾਲ ਦਿਖਾਉਣ ਦੀ ਚੁਣੌਤੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਗਲੇ ਹਫ਼ਤੇ 600 ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣਗੀਆਂ।

ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ‘ਤੇ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੋਹਾਲੀ ਵਿਖੇ 801 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਹੁਣ ਤੱਕ ਅਸੀਂ 71,777 ਤੋਂ ਵੱਧ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੁਫ਼ਤ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕੰਮਾਂ ਬਦੌਲਤ ਪੰਜਾਬ ਅੱਜ ਪ੍ਰਾਇਮਰੀ ਸਿੱਖਿਆ ਵਿੱਚ ਦੇਸ਼ ਭਰ ਵਿੱਚੋਂ ਨੰਬਰ ਇੱਕ ‘ਤੇ ਹੈ। ਸਾਡਾ ਮਕਸਦ ਹਰ ਘਰ ਵਿੱਚ ਰੋਜ਼ਗਾਰ ਅਤੇ ਖ਼ੁਸ਼ਹਾਲੀ ਲਿਆ ਕੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ। ਨਵੇਂ ਨਿਯੁਕਤ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਾਰਦਿਕ ਵਧਾਈਆਂ। ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੋ।”

ਨਵੇਂ ਭਰਤੀ ਹੋਏ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਰੋਧੀ ਧਿਰ ਕਿਸੇ ਠੋਸ ਮੁੱਦੇ ਦੀ ਅਣਹੋਂਦ ਵਿੱਚ ਮੇਰੇ ਖ਼ਿਲਾਫ਼ ਦੂਸ਼ਣਬਾਜ਼ੀ ਕਰ ਰਹੀ ਹੈ। ਮੈਂ ਇਨ੍ਹਾਂ ਆਗੂਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਮੇਰੇ ‘ਤੇ ਭ੍ਰਿਸ਼ਟਾਚਾਰ ਦਾ ਇੱਕ ਵੀ ਦੋਸ਼ ਸਾਬਤ ਕਰਨ ਜਾਂ ਰਾਜਨੀਤੀ ਛੱਡ ਦੇਣ। ਉਹ ਇਸ ਲਈ ਨਿਰਾਸ਼ ਹਨ ਕਿਉਂਕਿ ਉਹ ਸਾਡੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਲੋਕ ਭਲਾਈ ਦੇ ਬੇਮਿਸਾਲ ਕੰਮਾਂ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ।”

ਅਕਾਲੀ ਦਲ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਰਾਜਨੀਤੀ ਰਾਹੀਂ ਪੰਜਾਬ ਨੂੰ ਆਰਥਿਕ ਅਤੇ ਸਮਾਜਿਕ ਮੰਦਹਾਲੀ ਵੱਲ ਧੱਕਿਆ ਹੈ। ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਪਾਰਟੀਆਂ ਦੇ ਲੀਡਰ ਹੁਣ ਮੈਨੂੰ ਬਦਨਾਮ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਨ ਕਿਉਂਕਿ ਉਹ ਇਹ ਸਵੀਕਾਰ ਨਹੀਂ ਕਰ ਪਾ ਰਹੇ ਕਿ ਇੱਕ ਆਮ ਵਿਅਕਤੀ, ਬਿਨਾਂ ਕਿਸੇ ਸਿਆਸੀ ਪਰਿਵਾਰ ਜਾਂ ਵਿਰਾਸਤੀ ਤਾਕਤ ਦੇ ਪੰਜਾਬ ਦੇ ਆਮ ਲੋਕਾਂ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਦੇ ਦੋਸ਼ਾਂ ਦਾ ਸਾਡਾ ਜਵਾਬ ਹਮੇਸ਼ਾ ਸਾਡਾ ਕੰਮ, ਸਾਡੀਆਂ ਪ੍ਰਾਪਤੀਆਂ ਅਤੇ ਆਮ ਪਰਿਵਾਰਾਂ ਦੇ ਚਿਹਰਿਆਂ ‘ਤੇ ਮੁਸਕਾਨ ਹੋਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਆਪਣੇ ਕਾਰਜਕਾਲ ਦੌਰਾਨ ਮਾਈਨਿੰਗ ਸਮੇਤ ਲਾਭਦਾਇਕ ਕਾਰੋਬਾਰਾਂ ‘ਤੇ ਕਬਜ਼ਾ ਕੀਤਾ ਅਤੇ ਸੂਬੇ ਦੇ ਸਰੋਤਾਂ ਦੀ ਵਰਤੋਂ ਨਿੱਜੀ ਹਿੱਤਾਂ ਲਈ ਕੀਤੀ। ਉਨ੍ਹਾਂ ਕਿਹਾ, “ਜਿਨ੍ਹਾਂ ਨੇ ਸਾਲਾਂਬੱਧੀ ਪੰਜਾਬ ਨੂੰ ਲੁੱਟਿਆ, ਉਹ ਅੱਜ ਇਮਾਨਦਾਰੀ ਦੇ ਭਾਸ਼ਣ ਦੇ ਰਹੇ ਹਨ। ਸੂਬੇ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਵੇਂ ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਉਨ੍ਹਾਂ ਦੇ ਵਿਸ਼ਵਾਸ ਨਾਲ ਧੋਖਾ ਕੀਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਗਹਿਣੇ ਰੱਖ ਦਿੱਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਦੇ ਆਗੂ ਕਿਸੇ ਸਮੇਂ 25 ਸਾਲ ਪੰਜਾਬ ‘ਤੇ ਰਾਜ ਕਰਨ ਦੇ ਦਾਅਵੇ ਕਰਦੇ ਸਨ, ਪਰ ਅੱਜ ਇਹ ਪਾਰਟੀ ਆਪਣੀਆਂ ਸਫ਼ਾਂ ਵਿੱਚ 25 ਭਰੋਸੇਯੋਗ ਲੀਡਰ ਲੱਭਣ ਲਈ ਜੱਦੋ-ਜਹਿਦ ਕਰ ਰਹੀ ਹੈ।”

ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ 801 ਪਰਿਵਾਰਾਂ ਲਈ ਇਤਿਹਾਸਕ ਅਤੇ ਭਾਵੁਕ ਹੈ, ਜਿਨ੍ਹਾਂ ਦੇ ਨੌਜਵਾਨ ਜੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਸਰਕਾਰੀ ਮੁਲਾਜ਼ਮ ਬਣਨ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਕਿਹਾ, “ਅੱਜ ਦੀਆਂ ਨਿਯੁਕਤੀਆਂ ਨਾਲ ਸਾਡੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 71,777 ਹੋ ਗਈ ਹੈ। ਇਹ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਵਿਤਕਰੇ ਜਾਂ ਸਿਫ਼ਾਰਸ਼ ਦੇ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਇਹ ਨਿਯੁਕਤੀ ਪੱਤਰ ਮਹਿਜ਼ ਕਾਗਜ਼ ਦੇ ਟੁਕੜੇ ਨਹੀਂ ਹਨ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ, ਅਣਖ ਅਤੇ ਸੁਰੱਖਿਅਤ ਭਵਿੱਖ ਦਾ ਪ੍ਰਤੀਕ ਹਨ।”

ਉਨ੍ਹਾਂ ਅੱਗੇ ਕਿਹਾ ਕਿ ਹਰ ਨਿਯੁਕਤੀ ਇੱਕ ਨੌਜਵਾਨ ਦੇ ਸੁਪਨਿਆਂ ਅਤੇ ਇੱਕ ਪੂਰੇ ਪਰਿਵਾਰ ਦੀਆਂ ਆਸਾਂ ਦੀ ਤਰਜਮਾਨੀ ਕਰਦੀ ਹੈ। “ਸਾਡੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿਆਸੀ ਪਹੁੰਚ ਜਾਂ ਪੈਸਾ ਨਹੀਂ, ਸਗੋਂ ਯੋਗਤਾ ਹੀ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦਾ ਫ਼ੈਸਲਾ ਕਰੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੇ ਉਨ੍ਹਾਂ ‘ਤੇ ਵਾਰ-ਵਾਰ ਇਹ ਦੋਸ਼ ਲਾਏ ਹਨ ਕਿ ਉਹ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਰਹੇ ਹਨ। “ਸਾਡੀ ਸਰਕਾਰ ਵੱਲੋਂ ਕੀਤਾ ਜਾਂਦਾ ਹਰ ਕੰਮ ਲੋਕ ਭਲਾਈ ਲਈ ਹੁੰਦਾ ਹੈ। ਸੂਬੇ ਦਾ ਖ਼ਜ਼ਾਨਾ ਪੰਜਾਬ ਦੇ ਲੋਕਾਂ ਦਾ ਹੈ ਅਤੇ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖ਼ਰਚ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਦੇ ਆਗੂ ਸਰਕਾਰੀ ਖ਼ਜ਼ਾਨੇ ਨੂੰ ਆਪਣੀ ਨਿੱਜੀ ਜਾਇਦਾਦ ਸਮਝਦੇ ਸਨ, ਜਦੋਂ ਕਿ ਅਸੀਂ ਆਪਣੇ ਆਪ ਨੂੰ ਲੋਕਾਂ ਦੇ ਪੈਸੇ ਦੇ ਟਰੱਸਟੀ (ਰੱਖਿਅਕ) ਮੰਨਦੇ ਹਾਂ।”

Scroll to Top