Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:39 pm

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਕੁੰਦਨ ਗੋਗੀਆ ਦੀਆਂ ਧਾਰਮਿਕ ਭਾਵਨਾਵਾਂ ਦੀ ਸ਼ਹਿਰ ਵਾਸੀਆਂ ਨੇ ਕੀਤੀ ਸ਼ਲਾਘਾ

ਮੇਅਰ ਕੁੰਦਨ ਗੋਗੀਆ ਦੀਆਂ ਧਾਰਮਿਕ ਭਾਵਨਾਵਾਂ ਦੀ ਸ਼ਹਿਰ ਵਾਸੀਆਂ ਨੇ ਕੀਤੀ ਸ਼ਲਾਘਾ

ਪਟਿਆਲਾ, 26 ਮਾਰਚ : ਪਟਿਆਲਾ ਦੇ ਇਤਿਹਾਸਕ ਅਤੇ ਪ੍ਰਾਚੀਨ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਣ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮੇਅਰ ਕੁੰਦਨ ਗੋਗੀਆ ਵੱਲੋਂ ਇੱਕ ਬੇਹੱਦ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੇਅਰ ਨੇ ਮੰਦਰ ਦੇ ਬਾਹਰ ਸ਼ਰਧਾਲੂਆਂ ਲਈ ਆਧੁਨਿਕ ਪਬਲਿਕ ਬਾਥਰੂਮ ਬਣਾਉਣ ਦਾ ਕਾਰਜ ਸ਼ੁਰੂ ਕਰਵਾ ਦਿੱਤਾ ਹੈ। ਮੇਅਰ ਦੇ ਇਸ ਉਪਰਾਲੇ ਦੀ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਨਵਰਾਤਰਿਆਂ, ਮੇਲਿਆਂ ਅਤੇ ਹੋਰ ਖ਼ਾਸ ਧਾਰਮਿਕ ਉਤਸਵਾਂ ਦੌਰਾਨ ਮੰਦਰ ਵਿੱਚ ਸ਼ਰਧਾਲੂਆਂ ਦੀ ਭੀੜ ਬੇਹੱਦ ਵਧ ਜਾਂਦੀ ਹੈ। ਅਜਿਹੇ ਸਮੇਂ ਵਿੱਚ ਪਬਲਿਕ ਬਾਥਰੂਮਾਂ ਦੀ ਘਾਟ ਕਾਰਨ ਸ਼ਰਧਾਲੂਆਂ, ਖ਼ਾਸ ਕਰਕੇ ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਮੇਅਰ ਕੁੰਦਨ ਗੋਗੀਆ ਨੇ ਇਸ ਗੰਭੀਰ ਸਮੱਸਿਆ ਨੂੰ ਸਮਝਦਿਆਂ ਤੁਰੰਤ ਐਕਸ਼ਨ ਲਿਆ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।
ਸ਼ਹਿਰ ਦੇ 46 ਜਨਤਕ ਪਖਾਨਿਆਂ ਦੀ ਸਾਂਭ-ਸੰਭਾਲ ਲਈ ਵੱਡਾ ਬਜਟ (ਬਾਕਸ)
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੀ ਸਫ਼ਾਈ ਅਤੇ ਜਨਤਕ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਹਾਲ ਹੀ ਵਿੱਚ ਹੋਈ ਐਫ.ਐਂਡ.ਸੀ.ਸੀ. ਦੀ ਮੀਟਿੰਗ ਵਿੱਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ 46 ਜਨਤਕ ਪਖਾਨਿਆਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਵੀ ਵੱਖਰੇ ਤੌਰ ਤੇ ਵੱਡੇ ਬਜਟ ਨੂੰ ਪ੍ਰਵਾਨਗੀ ਦਿੱਤੀ ਗਈ ਸੀ।
 ਉਨ੍ਹਾਂ ਹੋਰ ਕਿਹਾ ਕਿ ਸ਼੍ਰੀ ਕਾਲੀ ਦੇਵੀ ਮੰਦਰ ਸਾਡੀ ਆਸਥਾ ਦਾ ਕੇਂਦਰ ਹੈ। ਸ਼ਰਧਾਲੂਆਂ ਦੀ ਸੇਵਾ ਕਰਨਾ ਸਾਡਾ ਫ਼ਰਜ਼ ਹੈ ਅਤੇ ਅਸੀਂ ਸ਼ਹਿਰ ਦੇ ਸਾਰੇ ਧਾਰਮਿਕ ਅਸਥਾਨਾਂ ਦੇ ਆਲੇ-ਦੁਆਲੇ ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾ ਰਹੇ ਹਾਂ।” ਉਨ੍ਹਾਂ ਦੱਸਿਆ ਕਿ ਮੰਦਰ ਦੇ ਬਾਹਰ ਸੀਵਰੇਜ ਲਾਈਨ ਦੀ ਸਮੱਸਿਆ ਨੂੰ ਵੀ ਪਹਿਲਾਂ ਹੀ ਠੀਕ ਕਰਵਾਇਆ ਜਾ ਚੁੱਕਾ ਹੈ ਤਾਂ ਜੋ ਗੰਦਗੀ ਦੀ ਕੋਈ ਗੁੰਜਾਇਸ਼ ਨਾ ਰਹੇ।
ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਮੇਅਰ ਕੁੰਦਨ ਗੋਗੀਆ ਨੇ ਛੁੱਟੀ ਵਾਲੇ ਦਿਨ ਵੀ “ਆਨ ਡਿਊਟੀ” ਰਹਿ ਕੇ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਕਰਕੇ ਇੱਕ ਨਵੀਂ ਮਿਸਾਲ ਪੇਸ਼ ਕੀਤੀ ਹੈ।
Scroll to Top