Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:35 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਕੁੰਦਨ ਗੋਗੀਆ ਦੀ ਲੋਕ-ਪੱਖੀ ਸੋਚ ਤੋਂ ਪਟਿਆਲਾ ਵਾਸੀ ਬੇਹੱਦ ਖ਼ੁਸ਼; ਨਿਗਮ ਦੇ ਕੰਮਾਂ ਵਿੱਚ ਤੇਜ਼ੀ

ਮੇਅਰ ਕੁੰਦਨ ਗੋਗੀਆ ਦੀ ਲੋਕ-ਪੱਖੀ ਸੋਚ ਤੋਂ ਪਟਿਆਲਾ ਵਾਸੀ ਬੇਹੱਦ ਖ਼ੁਸ਼; ਨਿਗਮ ਦੇ ਕੰਮਾਂ ਵਿੱਚ ਤੇਜ਼ੀ

ਪਟਿਆਲਾ, 25 ਮਈ : ਸ਼ਾਹੀ ਸ਼ਹਿਰ ਪਟਿਆਲਾ ਦੇ ਨਗਰ ਨਿਗਮ ਵਿੱਚ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਚੱਲ ਰਹੇ ਰੋਜ਼ਾਨਾ ਦੇ ਵਿਕਾਸ ਕਾਰਜਾਂ ਅਤੇ ਪਬਲਿਕ ਡੀਲਿੰਗ ਵਿੱਚ ਆਏ ਵੱਡੇ ਸੁਧਾਰ ਕਾਰਨ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਆਏ ਪਤਵੰਤੇ ਸੱਜਣਾਂ ਅਤੇ ਆਮ ਲੋਕਾਂ ਨੇ ਮੇਅਰ ਕੁੰਦਨ ਗੋਗੀਆ ਨਾਲ ਮੁਲਾਕਾਤ ਕਰਕੇ, ਨਗਰ ਨਿਗਮ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਸ਼ਹਿਰ ਵਾਸੀਆਂ ਨੇ ਦੱਸਿਆ ਕਿ ਮੇਅਰ ਕੁੰਦਨ ਗੋਗੀਆ ਨੇ ਨਗਰ ਨਿਗਮ ਦੇ ਦਫ਼ਤਰ ਦੇ ਦਰਵਾਜ਼ੇ ਆਮ ਜਨਤਾ ਲਈ ਹਮੇਸ਼ਾ ਖੁੱਲ੍ਹੇ ਰੱਖੇ ਹਨ। ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਆਪਣੀਆਂ ਨਿੱਜੀ ਅਤੇ ਇਲਾਕੇ ਦੀਆਂ ਸਮੱਸਿਆਵਾਂ ਜਿਵੇਂ ਕਿ ਸਫ਼ਾਈ, ਪਾਣੀ, ਸੀਵਰੇਜ, ਸਟ੍ਰੀਟ ਲਾਈਟਾਂ ਅਤੇ ਬਿਲਡਿੰਗ ਬ੍ਰਾਂਚ ਨਾਲ ਸਬੰਧਤ ਮਸਲੇ ਲੈ ਕੇ ਮੇਅਰ ਕੋਲ ਪਹੁੰਚਦੇ ਹਨ। ਮੇਅਰ ਵੱਲੋਂ ਨਾ ਸਿਰਫ਼ ਲੋਕਾਂ ਦੀ ਗੱਲ ਨੂੰ ਹਮਦਰਦੀ ਨਾਲ ਸੁਣਿਆ ਜਾਂਦਾ ਹੈ, ਸਗੋਂ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਫ਼ੋਨ ਕਰਕੇ ਜਾਂ ਫ਼ਾਈਲ ਮਾਰਕ ਕਰਕੇ ਸਮੱਸਿਆ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਂਦਾ ਹੈ।
ਲੋਕਾਂ ਨੇ ਮੇਅਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਹਿਲਾਂ ਨਗਰ ਨਿਗਮ ਵਿੱਚ ਕੰਮ ਕਰਵਾਉਣ ਲਈ ਲੋਕਾਂ ਨੂੰ ਭਾਰੀ ਝਿਜਕ ਹੁੰਦੀ ਸੀ ਅਤੇ ਕਈ-ਕਈ ਗੇੜੇ ਮਾਰਨੇ ਪੈਂਦੇ ਸਨ। ਪਰ ਹੁਣ ਮੇਅਰ ਦੀਆਂ ਸਖ਼ਤ ਹਦਾਇਤਾਂ ਸਦਕਾ ਨਿਗਮ ਦੀ ਕਾਰਗੁਜ਼ਾਰੀ ਪੂਰੀ ਤਰ੍ਹਾਂ ਪਾਰਦਰਸ਼ੀ ਹੋ ਚੁੱਕੀ ਹੈ। ਕੋਈ ਵੀ ਆਮ ਨਾਗਰਿਕ ਬਿਨਾਂ ਕਿਸੇ ਸਿਆਸੀ ਸਿਫ਼ਾਰਿਸ਼ ਜਾਂ ਝਿਜਕ ਦੇ ਸਿੱਧਾ ਨਿਗਮ ਵਿੱਚ ਆ ਕੇ ਆਪਣਾ ਕੰਮ ਕਰਵਾ ਸਕਦਾ ਹੈ। ਮੇਅਰ ਵੱਲੋਂ ਭਰਿਸ਼ਟਾਚਾਰ ਅਤੇ ਲਾਪਰਵਾਹੀ ਖ਼ਿਲਾਫ਼ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਸਦਕਾ ਅਧਿਕਾਰੀ ਅਤੇ ਕਰਮਚਾਰੀ ਵੀ ਹੁਣ ਜਨਤਾ ਦੇ ਕੰਮਾਂ ਨੂੰ ਪਹਿਲ ਦਿੰਦੇ ਹਨ।
Scroll to Top