Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

‘ਮੇਰੀ ਰਸੋਈ’ ਯੋਜਨਾ ਅਧੀਨ ਦੂਜੀ ਤਿਮਾਹੀ ਦੌਰਾਨ ਹੁਣ ਤੱਕ 3.89 ਲੱਖ ਕਿੱਟਾਂ ਦੀ ਵੰਡ ਨਾਲ ਲੁਧਿਆਣਾ ਮੋਹਰੀ

‘ਮੇਰੀ ਰਸੋਈ’ ਯੋਜਨਾ ਅਧੀਨ ਦੂਜੀ ਤਿਮਾਹੀ ਦੌਰਾਨ ਹੁਣ ਤੱਕ 3.89 ਲੱਖ ਕਿੱਟਾਂ ਦੀ ਵੰਡ ਨਾਲ ਲੁਧਿਆਣਾ ਮੋਹਰੀ

ਚੰਡੀਗੜ੍ਹ, 20 ਨਵੰਬਰ : ਲੋੜਵੰਦ ਪਰਿਵਾਰਾਂ ਦੀ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਯੋਜਨਾ ‘ਮੇਰੀ ਰਸੋਈ’ ਅਧੀਨ ਰਾਸ਼ਨ ਕਿੱਟਾਂ ਦੀ ਵੰਡ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਹੁਣ ਤੱਕ ਦੀ ਵੰਡ ਵਿੱਚ ਲੁਧਿਆਣਾ 3,89,198 ਕਿੱਟਾਂ ਦੀ ਵੰਡ ਨਾਲ ਸਭ ਤੋਂ ਅੱਗੇ ਹੈ, ਜਦੋਂਕਿ 2,41,449 ਕਿੱਟਾਂ ਦੀ ਵੰਡ ਨਾਲ ਪਟਿਆਲਾ ਦੂਜੇ ਅਤੇ 2,01,095 ਕਿੱਟਾਂ ਦੀ ਵੰਡ ਨਾਲ ਅੰਮ੍ਰਿਤਸਰ ਤੀਜੇ ਸਥਾਨ ’ਤੇ ਹੈ।

ਇਸ ਪਹਿਲਕਦਮੀ ਤਹਿਤ ਦੂਜੀ ਤਿਮਾਹੀ ਦੌਰਾਨ ਹੁਣ ਤੱਕ 31.57 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਮੁਹਿੰਮ ਦਾ ਟੀਚਾ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਦੇ ਕੁੱਲ 40 ਲੱਖ ਯੋਗ ਪਰਿਵਾਰਾਂ ਨੂੰ ਕਵਰ ਕਰਨਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਪ੍ਰਮੁੱਖ ਯੋਜਨਾ ਤਹਿਤ ਰਾਸ਼ਟ ਕਿੱਟਾਂ ਦੀ ਵੰਡ ਦਾ ਕੰਮ ਮਿਸ਼ਨ ਮੋਡ ’ਤੇ ਚੱਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਦਿੱਤੀ ਜਾਂਦੀ ਹੈ, ਜਿਸਨੂੰ ਇੱਕ ਪਰਿਵਾਰ ਦੀਆਂ ਖ਼ੁਰਾਕੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬੜੇ ਸੁਚੱਜੇ ਢੰਗ ਨਾਲ ਤਿਆਰ ਕੀਤਾ ਗਿਆ ਹੈ। ਮਹੀਨਾਵਾਰ ਖਪਤ ਲਈ ਇਸ ਕਿੱਟ ਵਿੱਚ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਫੂਡ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ, 2013 (ਐੱਨ.ਐੱਫ.ਐੱਸ.ਏ.) ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਦਿੱਤੀ ਜਾ ਰਹੀ ਕਣਕ ਤੋਂ ਇਲਾਵਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹ ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਹਨ, ਜਦੋਂਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਭਰ ਵਿੱਚ ਵੰਡ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਹੁਣ ਤੱਕ ਵੰਡੀਆਂ ਗਈਆਂ 31 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਪਹਿਲੇ ਤਿੰਨ ਜ਼ਿਲ੍ਹਿਆਂ ਤੋਂ ਇਲਾਵਾ 1,94,690 ਕਿੱਟਾਂ ਦੀ ਵੰਡ ਨਾਲ ਬਠਿੰਡਾ ਚੌਥੇ ਅਤੇ 1,70,810 ਕਿੱਟਾਂ ਦੀ ਵੰਡ ਨਾਲ ਹੁਸ਼ਿਆਰਪੁਰ ਪੰਜਵੇਂ ਸਥਾਨ ’ਤੇ ਹੈ।

ਇਸ ਸਕੀਮ ਦਾ ਮੁੱਖ ਉਦੇਸ਼ ਮੁੱਖ ਕਣਕ ਦੇ ਨਾਲ-ਨਾਲ ਜ਼ਰੂਰੀ ਪ੍ਰੋਟੀਨ, ਖਾਣਾ ਪਕਾਉਣ ਵਾਲਾ ਤੇਲ ਅਤੇ ਮਸਾਲੇ ਮੁਹੱਈਆ ਕਰਵਾਉਣਾ ਹੈ, ਤਾਂ ਜੋ ਯੋਜਨਾ ਅਧੀਨ ਆਉਂਦੇ ਪਰਿਵਾਰਾਂ ਦੀ ਸਮੁੱਚੀ ਪੌਸ਼ਟਿਕ ਖ਼ੁਰਾਕ ਵਿੱਚ ਸੁਧਾਰ ਲਿਆਂਦਾ ਜਾ ਸਕੇ।
ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ, ਡੁਪਲੀਕੇਸੀ ਨੂੰ ਰੋਕਣ ਅਤੇ ਹੇਠਲੇ ਪੱਧਰ ਤੱਕ ਰਾਸ਼ਨ ਪਹੁੰਚਾਉਣ ਦੀ ਗਾਰੰਟੀ ਲਈ ਵੰਡ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਨਿਵੇਕਲੀ ਪਹਿਲਕਦਮੀ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ।

ਇਹ ਯੋਜਨਾ ਸੂਬਾ ਸਰਕਾਰ ਦੀ ਇਸ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ ਕਿ ਕੋਈ ਵੀ ਯੋਗ ਪਰਿਵਾਰ ਖ਼ੁਰਾਕ ਸੁਰੱਖਿਆ ਤੋਂ ਵਾਂਝਾ ਨਾ ਰਹੇ। ਐੱਨ.ਐੱਫ.ਐੱਸ.ਏ. ਅਧੀਨ ਪਹਿਲਾਂ ਹੀ ਦਿੱਤੀ ਜਾ ਰਹੀ ਕਣਕ ਦੇ ਨਾਲ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਿਲ ਕਰਕੇ ਭੁੱਖਮਰੀ ਅਤੇ ਕੁਪੋਸ਼ਣ ਦੋਵਾਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।

Scroll to Top