ਮੈਡੀਕਲ ਸਟੋਰ ਦੇ ਕੈਸ਼ੀਅਰ ਉਤੇ ਦਿਨ ਦਿਹਾੜੇ ਹੋਈ ਤਾਬੜਤੋੜ ਫਾਇਰਿੰਗ

ਚੰਡੀਗੜ੍ਹ, 13 ਜੂਨ 2026 : ਚੰਡੀਗੜ੍ਹ ਦੇ ਸੈਕਟਰ-11 ‘ਚ ਅੱਜ ਇਕ ਮੈਡੀਕਲ ਹਾਲ ਦੇ ਕੈਸ਼ੀਅਰ ਉਪਰਕੁੱਝ ਹਮਲਾਵਰਾਂ ਵਲੋ ਤਾਬੜਤੋੜ ਫਾਇਰਿੰਗ ਕੀਤੀ ਗਈ, ਜਿਸ ਕਾਰਨ ਇਲਾਕੇ ਅੰਦਰ ਪੂਰੀਤਰ੍ਹਾ ਅਫਰਾ ਤਫਰੀ ਮਚ ਗਈ। ਇਸਤੋ ਬਾਅਦ ਗੰਭੀਰ ਜ਼ਖਮੀ ਹੋਏ ਕੈਸ਼ੀਅਰ ਨੂੰ ਲੋਕਾਂ ਨੇ ਹਸਪਤਾਲ ਵਿਚ ਭਰਤੀ ਕਰਵਾਇਆ, ਜਿਥੇ ਬਾਅਦ ਵਿਚ ਉਸਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪ੍ਰਸਿੱਧ ਮੈਡੀਕਲ ਸਟੋਰ ‘ਸ਼੍ਰੀ ਕੁਮਾਰ ਮੈਡੀਕੋਜ਼’ ਦੇ ਬਾਹਰ ਦੋ ਹਥਿਆਰਬੰਦ ਨਕਾਬਪੋਸ਼ ਹਮਲਾਵਰਾਂ ਨੇ ਇੱਕ ਵਿਅਕਤੀ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਕੈਸ਼ੀਅਰ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਜਾਨਕੀ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਹਿਮਾਚਲ ਪ੍ਰਦੇਸ਼ ਦਾ ਵਸਨੀਕ ਸੀ ਅਤੇ ਆਪਣੇ ਪਿੰਡ ਵਿੱਚ ਸਰਪੰਚ ਦੀ ਜ਼ਿੰਮੇਵਾਰੀ ਵੀ ਨਿਭਾ ਚੁੱਕਾ ਸੀ। ਉਹ ਚੰਡੀਗੜ੍ਹ ਦੇ ਸੈਕਟਰ-11 ਸਥਿਤ ਮੈਡੀਕਲ ਸਟੋਰ ਵਿੱਚ ਕੈਸ਼ੀਅਰ ਵਜੋਂ ਕੰਮ ਕਰ ਰਿਹਾ ਸੀ।

ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 3 ਵਜੇ ਐਕਟਿਵਾ ਸਕੂਟਰ ‘ਤੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਜਾਨਕੀ ਨੂੰ ਨਿਸ਼ਾਨਾ ਬਣਾਉਂਦਿਆਂ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਨੇ ਕਰੀਬ 16 ਰਾਊਂਡ ਫਾਇਰ ਕੀਤੇ, ਜਿਸ ਕਾਰਨ ਜਾਨਕੀ ਨੂੰ ਕਈ ਗੋਲੀਆਂ ਲੱਗੀਆਂ ਅਤੇ ਉਹ ਮੌਕੇ ‘ਤੇ ਹੀ ਖੂਨ ਨਾਲ ਲਥਪਥ ਹੋ ਕੇ ਡਿੱਗ ਪਿਆ।
ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Scroll to Top