Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 6:13 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਦੀ ਉਹੀ ਕਰਨਗੇ ਜੋ ਅਮਰੀਕੀ ਰਾਸ਼ਟਰਪਤੀ ਕਰਨ ਲਈ ਕਹਿਣਗੇ : ਰਾਹੁਲ

ਮੋਦੀ ਉਹੀ ਕਰਨਗੇ ਜੋ ਅਮਰੀਕੀ ਰਾਸ਼ਟਰਪਤੀ ਕਰਨ ਲਈ ਕਹਿਣਗੇ : ਰਾਹੁਲ

ਦਿੱਲੀ, 31 ਜੁਲਾਈ : ਅੱਜ ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਹ ਵੀ ਦਾਅਵਾ ਕੀਤਾ ਕਿ ਅਮਰੀਕਾ ਨਾਲ ਵਪਾਰਕ ਸੌਦਾ ਹੋਵੇਗਾ ਅਤੇ ਟਰੰਪ ਇਸ ਨੂੰ ਪਰਿਭਾਸ਼ਿਤ ਕਰਨਗੇ, ਜਦੋਂ ਕਿ ਪ੍ਰਧਾਨ ਮੰਤਰੀ ਮੋਦੀ ਉਹੀ ਕਰਨਗੇ ਜੋ ਅਮਰੀਕੀ ਰਾਸ਼ਟਰਪਤੀ ਉਨ੍ਹਾਂ ਨੂੰ ਕਰਨ ਲਈ ਕਹਿਣਗੇ।

ਉਨਾ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਛੱਡ ਕੇ ਹਰ ਕੋਈ ਜਾਣਦਾ ਹੈ ਕਿ ਭਾਰਤ ਇੱਕ ਮਰੀ ਹੋਈ ਆਰਥਿਕਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਭਾਰਤ ਦੀਆਂ ਆਰਥਿਕ, ਰੱਖਿਆ ਅਤੇ ਵਿਦੇਸ਼ ਨੀਤੀਆਂ ਨੂੰ ਤਬਾਹ ਕਰ ਦਿੱਤਾ ਹੈ।

ਗਾਂਧੀ ਦੀਆਂ ਇਹ ਟਿੱਪਣੀਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ’ਤੇ 25 ਫੀਸਦੀ ਟੈਕਸ ਅਤੇ ਜੁਰਮਾਨੇ ਲਗਾਉਣ ਅਤੇ ਭਾਰਤ ਤੇ ਰੂਸ ਨੂੰ ਮਰੀਆਂ ਹੋਈਆਂ ਅਰਥਵਿਵਸਥਾਵਾਂ ਕਹਿਣ ਤੋਂ ਬਾਅਦ ਆਈਆਂ ਹਨ।

ਭਾਰਤੀ ਅਰਥਵਿਵਸਥਾ ਬਾਰੇ ਟਰੰਪ ਦੀ ਆਲੋਚਨਾ ਬਾਰੇ ਪੁੱਛੇ ਜਾਣ ’ਤੇ ਗਾਂਧੀ ਨੇ ਕਿਹਾ, ‘‘ਉਹ ਸਹੀ ਹਨ, ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨੂੰ ਛੱਡ ਕੇ ਇਹ ਗੱਲ ਹਰ ਕੋਈ ਜਾਣਦਾ ਹੈ। ਹਰ ਕੋਈ ਜਾਣਦਾ ਹੈ ਕਿ ਭਾਰਤੀ ਅਰਥਵਿਵਸਥਾ ਇੱਕ ਮਰੀ ਹੋਈ ਆਰਥਿਕਤਾ ਹੈ। ਮੈਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਟਰੰਪ ਨੇ ਇੱਕ ਤੱਥ ਅਧਾਰਤ ਬਿਆਨ ਕੀਤਾ ਹੈ।’’

Scroll to Top