Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 06 Sep 2026 | 3:12 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਹਨਜੀਤ ਸ਼ੇਰੋਂ ਮਾਮਲਾ : ਸਰਕਾਰ ਨੇ ਐਕਸ਼ਨ ਲੈਦਿਆਂ ਡੀਐੱਸਪੀ ਦਾ ਕੀਤਾ ਤਬਾਦਲਾ

ਮੋਹਨਜੀਤ ਸ਼ੇਰੋਂ ਮਾਮਲਾ : ਸਰਕਾਰ ਨੇ ਐਕਸ਼ਨ ਲੈਦਿਆਂ ਡੀਐੱਸਪੀ ਦਾ ਕੀਤਾ ਤਬਾਦਲਾ

ਸੰਗਰੂਰ, 5 ਸਤੰਬਰ : ਬੀਤੇ ਦਿਨੀ ਮੋਹਨਜੀਤ ਸ਼ੇਰੋਂ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਤੋਂ ਬਾਅਦ ਡੀਐੱਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਜਦਕਿ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਰਿਹਾਅ ਹੋਣ ਉਪਰੰਤ ਮੋਹਨਜੀਤ ਸਿੰਘ ਨੇ ਪੁਲਿਸ ’ਤੇ ਤਸ਼ੱਦਦ ਕਰਨ ਦੇ ਗੰਭੀਰ ਦੋਸ਼ ਲਗਾਏ ਸਨ। ਇਸ ਮਾਮਲੇ ਨੂੰ ਲੈ ਕੇ ਸਿਆਸੀ ਆਗੂ ਵੀ ਉਸ ਦੇ ਨਾਲ ਖੜ੍ਹੇ ਨਜ਼ਰ ਆਏ।

ਇਸ ਕਾਰਵਾਈ ਤਹਿਤ ਇੰਸਪੈਕਟਰ ਪ੍ਰਤੇਕ ਜਿੰਦਲ, ਐੱਸਆਈ ਬਲਜੀਤ ਸਿੰਘ ਅਤੇ ਏਐੱਸਆਈ ਹਰਪ੍ਰੀਤ ਸਿੰਘ ਨੂੰ ਪੁਲਿਸ ਲਾਈਨ ਸੰਗਰੂਰ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ।

ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਆਗੂ ਮੋਹਨਜੀਤ ਸਿੰਘ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਲੈ ਕੇ ਪਹੁੰਚੇ। ਇਸ ਘਟਨਾਕ੍ਰਮ ਤੋਂ ਬਾਅਦ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।

Scroll to Top