ਮੋਹਾਲੀ ਵਿਖੇ ਕਿਸਾਨਾਂ ਦਾ ਪ੍ਰਦਰਸ਼ਨ ਦੂਸਰੇ ਦਿਨ ਵੀ ਰਿਹਾ ਜਾਰੀ : ਚੰਡੀਗੜ੍ਹ ਦੀ ਘੇਰਾਬੰਦੀ ਕਰਨ ਦਾ ਬਣਾਇਆ ਵਿਚਾਰ

ਮੋਹਾਲੀ ਵਿਖੇ ਕਿਸਾਨਾਂ ਦਾ ਪ੍ਰਦਰਸ਼ਨ ਦੂਸਰੇ ਦਿਨ ਵੀ ਰਿਹਾ ਜਾਰੀ : ਚੰਡੀਗੜ੍ਹ ਦੀ ਘੇਰਾਬੰਦੀ ਕਰਨ ਦਾ ਬਣਾਇਆ ਵਿਚਾਰ
ਮੁਹਾਲੀ, 27 ਨਵੰਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 32 ਕਿਸਾਨ ਜਥੇਬੰਦੀਆਂ ਵੱਲੋਂ ਇਥੇ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਕੀਤਾ ਜਾ ਪ੍ਰਦਰਸ਼ਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਮੀਟਿੰਗ ਕੀਤੀ, ਜਿਸ ਵਿੱਚ ਭਲਕੇ 28 ਨਵੰਬਰ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋ ਕੇ ਪੰਜਾਬ ਦੀ ਰਾਜਧਾਨੀ ਦੀ ਘੇਰਾਬੰਦੀ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਪੰਜਾਬ ਪੁਲੀਸ ਅਤੇ ਚੰਡੀਗੜ੍ਹ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਅਤੇ ਖ਼ੁਫ਼ੀਆ ਵਿੰਗ ਵੱਲੋਂ ਕਿਸਾਨ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਕਿਸਾਨ ਅੰਦੋਲਨ ਤਿੰਨਾਂ ਲਈ ਹੈ ਪਰ ਸੂਤਰ ਦੱਸਦੇ ਹਨ ਕਿਸਾਨੀ ਸੰਘਰਸ਼ ਜ਼ਿਆਦਾ ਦਿਨ ਜਾਰੀ ਰਹਿਣ ਦੇ ਆਸਾਰ ਬਣ ਸਕਦੇ ਹਨ।

Leave a Comment

Your email address will not be published. Required fields are marked *

Scroll to Top