Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Thursday, 06 Aug 2026 | 12:58 am

+91 90915 01313 , +91 90916 01313

punjabbanni@gmail.com
punjabbani@yahoo.com

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਚੰਡੀਗੜ੍ਹ, 5 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਵਧੀਕ ਸਕੱਤਰ, ਬਾਗ਼ਬਾਨੀ, ਸ੍ਰੀ ਲਤੀਫ ਅਹਿਮਦ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਟਿਕਾਊ ਵਾਧੇ ਲਈ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਵਰਗੀਆਂ ਸਹਾਇਕ ਗਤੀਵਿਧੀਆਂ ਕਿਸਾਨਾਂ ਲਈ ਆਮਦਨ ਦੇ ਵਾਧੂ ਸਰੋਤ ਸਾਬਤ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਕੈਬਨਿਟ ਮੰਤਰੀ ਨੇ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣੇਗੀ। ਉਨ੍ਹਾਂ ਵਿਭਾਗ ਨਾਲ ਸਬੰਧਤ ਵੱਖ-ਵੱਖ ਅਹਿਮ ਪ੍ਰਸ਼ਾਸਕੀ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਕਿਸਾਨ-ਹਿੱਤ ਨਾਲ ਜੁੜੇ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Scroll to Top