ਮੌਨਸੂਨ ਸੈਸ਼ਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਨੇ ਲਿਖੀ ਸਪੀਕਰ ਨੂੰ ਚਿੱਠੀ
ਨਵੀਂ ਦਿੱਲੀ 16 ਜੁਲਾਈ (): ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਮੌਨਸੂਨ ਸੈਸ਼ਨ ਵਿਚ ਸ਼ਾਮਲ ਹੋਣ ਲਈ ਸਪੀਕਰ ਨੂੰ ਪੱਤਰ ਲਿਖੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ ਵਿਚ ਬੰਦ ਹਨ। ਦੱਸਣਯੋਗ ਹੈ ਕਿ 22 ਜੁਲਾਈ ਨੂੰ ਇਸ ਸਾਲ ਦਾ ਮੌਨਸੂਨ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ।