ਮ੍ਰਿਤਕ ਰਾਮ ਗੋਪਾਲ ਮਿਸ਼ਰਾ ਦੀ ਮ੍ਰਿਤਕ ਦੇਹ ਨੂੰ ਰੱਖ ਕੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਕੀਤੀ ਮੁਲਜਮਾਂ ਖਿਲਾਫ਼ ਕਾਰਵਾਈ ਦੀ ਮੰਗ

ਮ੍ਰਿਤਕ ਰਾਮ ਗੋਪਾਲ ਮਿਸ਼ਰਾ ਦੀ ਮ੍ਰਿਤਕ ਦੇਹ ਨੂੰ ਰੱਖ ਕੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਕੀਤੀ ਮੁਲਜਮਾਂ ਖਿਲਾਫ਼ ਕਾਰਵਾਈ ਦੀ ਮੰਗ
ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਬਹਿਰਾਇਚ `ਚ ਮ੍ਰਿਤਕ ਰਾਮ ਗੋਪਾਲ ਮਿਸ਼ਰਾ ਦੀ ਮ੍ਰਿਤਕ ਦੇਹ ਨੂੰ ਰੱਖ ਕੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਮੁਲਜਮਾਂ ਖਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਸੋਮਵਾਰ ਸਵੇਰੇ ਹਾਈਵੇਅ `ਤੇ ਇੱਕ ਵਾਹਨ ਨੂੰ ਵੀ ਸਾੜ ਦਿੱਤਾ। ਲੋਕ ਲਾਠੀਆਂ, ਡੰਡੇ ਅਤੇ ਤਲਵਾਰਾਂ ਲੈ ਕੇ ਸੜਕਾਂ `ਤੇ ਘੁੰਮ ਰਹੇ ਹਨ। ਪ੍ਰਦਰਸ਼ਨਕਾਰੀਆਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਹਰ ਕੋਈ ਮੁਲਜ਼ਮਾਂ ਖਿਲਿਾਫ਼ ਸਖ਼ਤ ਕਾਰਵਾਈ ਦੀ ਮੰਗ ’ਤੇ ਅੜੇ ਹੋਇਆ ਹੈ। ਪੁਲਿਸ ਪ੍ਰਦਰਸ਼ਨਕਾਰੀਆਂ `ਤੇ ਕਾਰਵਾਈ ਕਰਨ ਦੇ ਸਮਰੱਥ ਨਹੀਂ ਹੈ।ਦੱਸਣਯੋਗ ਹੈ ਕਿ ਹੰਗਾਮਾ ਵਧਦਾ ਜਾ ਰਿਹਾ ਹੈ । ਹਿੰਸਾ `ਚ ਮਾਰੇ ਗਏ ਰਾਮ ਗੋਪਾਲ ਦੇ ਅੰਤਿਮ ਸੰਸਕਾਰ `ਤੇ ਰੋਕ ਲਾ ਦਿੱਤੀ ਗਈ ਹੈ। ਮੌਕੇ `ਤੇ ਮੌਜੂਦ ਭੀੜ ਭੜਕ ਗਈ ਅਤੇ ਨਾਅਰੇਬਾਜ਼ੀ ਨਾਲ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

Leave a Comment

Your email address will not be published. Required fields are marked *

Scroll to Top