Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:57 pm

+91 90915 01313 , +91 90916 01313

punjabbanni@gmail.com
punjabbani@yahoo.com

ਮੰਤਰੀ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 52 ਉਮੀਦਵਾਰਾਂ ਨੂੰ ਸੌਪੇ ਨਿਯੁਕਤੀ ਪੱਤਰ

ਮੰਤਰੀ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 52 ਉਮੀਦਵਾਰਾਂ ਨੂੰ ਸੌਪੇ ਨਿਯੁਕਤੀ ਪੱਤਰ

ਚੰਡੀਗੜ੍ਹ, 8 ਜੁਲਾਈ : ਪੰਜਾਬ ਸਰਕਾਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ 52 ਨਵੇਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ। ਪੰਜਾਬ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਭੇਟ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਨਵੀਆਂ ਭਰਤੀਆਂ ਨਾਲ ਸਟਾਫ ਦੀ ਕਮੀ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਆਉਣ ਵਾਲੇ ਪ੍ਰੋਜੈਕਟਾਂ ਨੂੰ ਵੀ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਵਿੱਚ ਤੇਜ਼ੀ ਆਵੇਗੀ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਨਿਯੁਕਤੀਆਂ ਤਰਸਯੋਗ ਰੁਜ਼ਗਾਰ ਨੀਤੀ ਤਹਿਤ ਕੀਤੀਆਂ ਗਈਆਂ ਹਨ। ਨਿਯੁਕਤ ਹੋਏ ਕਰਮਚਾਰੀਆਂ ਵਿੱਚ 3 ਜੂਨੀਅਰ ਮੈਪ ਸਰਵੇਅਰ, 9 ਕਲਰਕ, 31 ਸੇਵਾਦਾਰ, ਇੱਕ ਸਫਾਈ ਸੇਵਕ, 7 ਜੂਨੀਅਰ ਟੈਕਨੀਸ਼ੀਅਨ ਅਤੇ ਇੱਕ ਸਹਾਇਕ ਟੈਕਨੀਸ਼ੀਅਨ ਸ਼ਾਮਲ ਹਨ।

Scroll to Top