ਚੰਡੀਗੜ੍ਹ, 9 ਮਈ 2026 : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰ ਸਮੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਸਰਕਾਰੀ ਰਿਹਾਇਸ ਅਤੇ ਹੋਰ ਕਈ ਟਿਕਾਣਿਆਂ ਉਪਰ ਰੇਡਾਂ ਕੀਤੀਆਂ ਹਨ, ਜਿਸ ਕਾਰਨ ਇਲਾਕੇ ਅੰਦਰ ਚਰਚਾ ਦਾ ਮਾਹੌਲ ਬਣਿਆ ਪਿਆ ਹੈ।
ਜਾਣਕਾਰੀ ਦੇ ਅਨੁਸਾਰ ਈਡੀ ਵਲੋ ਕੀਤੀ ਛਾਪੇਮਾਰੀ ਦੌਰਾਨ ਅਧਿਕਾਰੀਆਂ ਵੱਲੋਂ ਘਰ ਅਤੇ ਹੋਰ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਸੂਤਰਾਂ ਮੁਤਾਬਕ ਜਾਂਚ ਟੀਮ ਨੇ ਕਈ ਦਸਤਾਵੇਜ਼ ਅਤੇ ਡਿਜ਼ੀਟਲ ਰਿਕਾਰਡ ਵੀ ਆਪਣੇ ਕਬਜ਼ੇ ਵਿੱਚ ਲਏ ਹਨ। ਈਡੀ ਦੀਆਂ ਟੀਮਾਂ ਨੇ ਚੰਡੀਗੜ੍ਹ ਦੇ ਸੈਕਟਰ-2 ਵਿੱਚ ਸਥਿਤ ਮੰਤਰੀ ਦੀ ਸਰਕਾਰੀ ਰਿਹਾਇਸ਼ ਸਮੇਤ ਦਿੱਲੀ ਅਤੇ ਗੁਰੂਗ੍ਰਾਮ ਦੇ ਕਈ ਠਿਕਾਣਿਆਂ ‘ਤੇ ਇਕੱਠੇ ਕਾਰਵਾਈ ਕੀਤੀ। ਸਵੇਰੇ ਹੀ ਕੇਂਦਰੀ ਏਜੰਸੀ ਦੀਆਂ ਕਰੀਬ 15 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ, ਜਿਸ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ।