Breaking

ਪੰਜਾਬੀ ਯੂਨੀਵਰਸਿਟੀ ਵਿਖੇ ‘ਵਿਸ਼ਵ ਦੇ 2% ਵਿਗਿਆਨੀਆਂ’ ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ
Thursday, 26 Nov 2026 | 8:09 pm

+91 90915 01313 , +91 90916 01313

punjabbanni@gmail.com
punjabbani@yahoo.com

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰਾਜਪੁਰਾ ’ਚ ਇੱਕ ਮੈਡੀਕੋਜ਼ ਦੇ ਮਾਲਕ ਦੇ ਘਰ ਤੇ ਸਟੋਰ ਤੋਂ 10.63 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰਾਜਪੁਰਾ ’ਚ ਇੱਕ ਮੈਡੀਕੋਜ਼ ਦੇ ਮਾਲਕ ਦੇ ਘਰ ਤੇ ਸਟੋਰ ਤੋਂ 10.63 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ

ਰਾਜਪੁਰਾ/ਪਟਿਆਲਾ, 26 ਨਵੰਬਰ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰਾਜਪੁਰਾ ਵਿਖੇ ਗਰੇਨ ਮਾਰਕੀਟ ਸਥਿਤ ਮੈਸਰਜ਼ ਸਪਨਾ ਮੈਡੀਕੋਜ਼ ਦੇ ਮਾਲਕ ਦੇ ਰਿਹਾਇਸ਼ੀ ਘਰ ਅਤੇ ਮੈਡੀਕਲ ਸਟੋਰ ਤੋਂ ਵੱਡੀ ਮਾਤਰਾ ਵਿੱਚ ਦਵਾਈਆਂ ਜ਼ਬਤ ਕੀਤੀਆਂ ਗਈਆਂ ਹਨ। ਇਹ ਕਾਰਵਾਈ ਐਫ.ਆਈ.ਆਰ. ਨੰਬਰ 332 ਦੀ ਜਾਂਚ ਦੇ ਸਬੰਧ ਵਿੱਚ ਡਰੱਗ ਕੰਟਰੋਲ ਅਫ਼ਸਰ ਪਟਿਆਲਾ-2 ਪਰਨੀਤ ਕੌਰ ਵੱਲੋਂ ਥਾਣਾ ਸਿਟੀ ਰਾਜਪੁਰਾ ਦੇ ਐਸ.ਐਚ.ਓ. ਅਤੇ ਫੋਕਲ ਪੁਆਇੰਟ ਚੌਕੀ ਦੇ ਇੰਚਾਰਜ ਨਾਲ ਸਾਂਝੇ ਤੌਰ ’ਤੇ ਕੀਤੀ ਗਈ।

ਜ਼ੋਨਲ ਡਰੱਗ ਲਾਇਸੈਂਸਿੰਗ ਅਥਾਰਟੀ ਨਵਜੋਤ ਕੌਰ ਨੇ ਦੱਸਿਆ ਕਿ ਰਿਹਾਇਸ਼ੀ ਘਰ ਤੋਂ ਟੈਪੈਂਟਾਡੋਲ, ਪ੍ਰੈਗਾਬਾਲਿਨ-75, ਓਲੈਂਜ਼ਾਪੀਨ ਅਤੇ ਐਮ.ਟੀ.ਪੀ. ਕਿੱਟਾਂ ਸਮੇਤ 7 ਕਿਸਮਾਂ ਦੀਆਂ ਦਵਾਈਆਂ, ਜਿਨ੍ਹਾਂ ਦੀ ਅੰਦਾਜ਼ਨ ਕੀਮਤ 2,39,966 ਰੁਪਏ ਹੈ, ਡਰੱਗ ਕੰਟਰੋਲ ਅਫ਼ਸਰ ਵੱਲੋਂ ਜ਼ਬਤ ਕੀਤੀਆਂ ਗਈਆਂ। ਇਨ੍ਹਾਂ ਵਿੱਚੋਂ 3 ਦਵਾਈਆਂ ਦੇ ਨਮੂਨੇ ਜਾਂਚ ਲਈ ਲਏ ਗਏ, ਜਦਕਿ ਪੁਲਿਸ ਵੱਲੋਂ 9 ਕਿਸਮਾਂ ਦੀਆਂ ਦਵਾਈਆਂ, ਜਿਨ੍ਹਾਂ ਦੀ ਅੰਦਾਜ਼ਨ ਕੀਮਤ 7,99,250 ਰੁਪਏ ਹੈ, ਜ਼ਬਤ ਕੀਤੀਆਂ ਗਈਆਂ। ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਸ਼ਾਮ ਸਮੇਂ ਮੈਡੀਕਲ ਸਟੋਰ ਦੀ ਵੀ ਜਾਂਚ ਕੀਤੀ ਗਈ, ਜਿਸ ਦੌਰਾਨ ਪ੍ਰੈਗਾਬਾਲਿਨ-300, ਟੈਪੈਂਟਾਡੋਲ, ਕਲੋਨਾਜ਼ੇਪਾਮ ਅਤੇ ਐਲਪਰਾਜ਼ੋਲਮ ਸਮੇਤ 5 ਕਿਸਮਾਂ ਦੀਆਂ ਦਵਾਈਆਂ/ਵਸਤਾਂ, ਜਿਨ੍ਹਾਂ ਦੀ ਅੰਦਾਜ਼ਨ ਕੀਮਤ 4,710 ਰੁਪਏ ਹੈ, ਡਰੱਗ ਕੰਟਰੋਲ ਅਫ਼ਸਰ ਵੱਲੋਂ ਜ਼ਬਤ ਕੀਤੀਆਂ ਗਈਆਂ। ਇਸ ਤੋਂ ਇਲਾਵਾ ਟ੍ਰਾਮਾਡੋਲ ਵਾਲੀਆਂ 2 ਕਿਸਮਾਂ ਦੀਆਂ ਦਵਾਈਆਂ, ਜਿਨ੍ਹਾਂ ਦੀ ਅੰਦਾਜ਼ਨ ਕੀਮਤ 19,424 ਰੁਪਏ ਹੈ, ਅਗਲੀ ਲੋੜੀਂਦੀ ਕਾਰਵਾਈ ਲਈ ਪੁਲਿਸ ਦੇ ਹਵਾਲੇ ਕੀਤੀਆਂ ਗਈਆਂ।

ਜ਼ੋਨਲ ਡਰੱਗ ਲਾਇਸੈਂਸਿੰਗ ਅਥਾਰਟੀ ਨੇ ਦੱਸਿਆ ਕਿ ਲੋਕ ਹਿੱਤ ਵਿੱਚ ਅਤੇ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਮੱਦੇਨਜ਼ਰ ਮੈਡੀਕਲ ਸਟੋਰ ਨੂੰ ਮੌਕੇ ’ਤੇ ਹੀ ਸੀਲ ਕਰ ਦਿੱਤਾ ਗਿਆ।

Scroll to Top