Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 2:57 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਕਰੇਨ ’ਤੇ ਰੂਸ ਦਾ ਭਿਆਨਕ ਹਵਾਈ ਹਮਲਾ, ਡਰੋਨ ਤੇ ਮਿਜਾਇਲਾਂ ਦਾਗੀਆਂ

ਯੂਕਰੇਨ ’ਤੇ ਰੂਸ ਦਾ ਭਿਆਨਕ ਹਵਾਈ ਹਮਲਾ, ਡਰੋਨ ਤੇ ਮਿਜਾਇਲਾਂ ਦਾਗੀਆਂ

ਦਿੱਲੀ, 4 ਫਰਵਰੀ : ਰੂਸ ਵੱਲੋਂ ਬੀਤੇ ਦਿਨੀ ਅੱਧੀ ਰਾਤ ਨੂੰ ਯੂਕਰੇਨ ’ਤੇ ਵੱਡੇ ਪੱਧਰ ਦਾ ਹਵਾਈ ਹਮਲਾ ਕੀਤਾ ਗਿਆ, ਜਿਸ ਦੌਰਾਨ ਕਰੀਬ 400 ਦੇ ਕਰੀਬ ਲੰਮੀ ਦੂਰੀ ਵਾਲੇ ਡਰੋਨ ਅਤੇ 70 ਮਿਜ਼ਾਈਲਾਂ ਦਾਗੀਆਂ ਗਈਆਂ। ਦਸ ਦਈਏ ਕਿ ਜਿਥੇ ਇਕ ਪਾਸੇ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਸਮਝੌਤੇ ਨੂੰ ਲੈ ਕੇ ਗੱਲਬਾਤ ਚਲ ਰਹੀ ਹੈ, ਉਥੇ ਦੂਸਰੇ ਪਾਸੇ ਰੂਸ ਨੇ ਯੁਕਰੇਨ ਉਪਰ ਵੱਡਾ ਹਮਲਾ ਕਰ ਦਿਤਾ ਹੈ, ਜਿਸ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ।

ਜਾਣਕਾਰੀ ਦੇ ਅਨੁਸਾਰ ਇਸ ਹਮਲੇ ਨੂੰ ਲੈ ਕੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਦੱਸਿਆ ਕਿ ਇਹ ਹਮਲੇ ਉਸ ਸਮੇਂ ਕੀਤੇ ਗਏ ਹਨ, ਜਦੋਂ ਦੋਵੇਂ ਦੇਸ਼ ਜੰਗ ਖਤਮ ਕਰਨ ਲਈ ਅਮਰੀਕਾ ਦੀ ਵਿਚੋਲਗੀ ਹੇਠ ਅਬੂ ਧਾਬੀ (ਯੂਏਈ) ਵਿੱਚ ਹੋਣ ਵਾਲੀ ਗੱਲਬਾਤ ਦੀ ਤਿਆਰੀ ਕਰ ਰਹੇ ਹਨ।

ਯੂਕਰੇਨ ਦੀ ਸਟੇਟ ਐਮਰਜੈਂਸੀ ਸੇਵਾ ਅਨੁਸਾਰ ਬੰਬਾਰੀ ਕਾਰਨ ਘੱਟੋ-ਘੱਟ 8 ਲੋਕ ਜ਼ਖਮੀ ਹੋ ਗਏ ਹਨ, ਜਦਕਿ ਕਈ ਰਿਹਾਇਸ਼ੀ ਇਮਾਰਤਾਂ, ਇੱਕ ਕਿੰਡਰਗਾਰਟਨ ਸਕੂਲ ਅਤੇ ਇੱਕ ਗੈਸ ਸਟੇਸ਼ਨ ਨੂੰ ਅੱਗ ਲੱਗ ਗਈ। ਕੀਵ ਦੇ ਮੇਅਰ ਵਿਤਾਲੀ ਕਲਿਸ਼ਕੋ ਨੇ ਦੱਸਿਆ ਕਿ ਹਮਲਿਆਂ ਤੋਂ ਬਾਅਦ 1100 ਤੋਂ ਵੱਧ ਅਪਾਰਟਮੈਂਟ ਇਮਾਰਤਾਂ ਹੀਟਿੰਗ ਤੋਂ ਵੰਝੀਆਂ ਰਹਿ ਗਈਆਂ, ਜਿਸ ਕਾਰਨ ਭਾਰੀ ਨੁਕਸਾਨ ਹੋਇਆ ਹੈ।

Scroll to Top