Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:40 am

+91 90915 01313 , +91 90916 01313

punjabbanni@gmail.com
punjabbani@yahoo.com

ਯੂਪੀਐਸਸੀ ਵਿਚ ਸਫਲਤਾ ਪ੍ਰਾਪਤ ਕਰਨ ਵਾਲਿਆਂ ਦਾ ਸੀਐਮ ਮਾਨ ਨੇ ਕੀਤਾ ਸਨਮਾਨ

ਯੂਪੀਐਸਸੀ ਵਿਚ ਸਫਲਤਾ ਪ੍ਰਾਪਤ ਕਰਨ ਵਾਲਿਆਂ ਦਾ ਸੀਐਮ ਮਾਨ ਨੇ ਕੀਤਾ ਸਨਮਾਨ

ਚੰਡੀਗੜ੍ਹ, 16 ਜੂਨ 2026 : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) 2025 ਦੀ ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਨ ਵਾਲੇ ਸੂਬੇ ਦੇ ਨੌਜਵਾਨਾਂ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋ ਇਕ ਸਮਾਗਮਦੌਰਾਨ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਹੈ। ਉਨਾ ਨੌਜਵਾਨਾਂ ਨੂੰ ਉਜਵਲ ਭਵਿਖ ਲਈ ਸ਼ੁਭਕਾਮਨਾਵਾਂ ਵੀ ਦਿਤੀਆਂ ਹਨ।
ਜਾਣਕਾਰੀ ਦੇ ਅਨੁਸਾਰ ਨੌਜਵਾਨਾਂ ਦੀ ਇਹ ਪ੍ਰਾਪਤੀ ਪੰਜਾਬ ਦੀ ਬਦਲ ਰਹੀ ਸਿੱਖਿਆ ਪ੍ਰਣਾਲੀ ਅਤੇ ਨੌਜਵਾਨ ਪੀੜ੍ਹੀ ਦੀ ਮਿਹਨਤ, ਯੋਗਤਾ ਅਤੇ ਦ੍ਰਿੜ ਇਰਾਦੇ ਦੀ ਪ੍ਰਤੀਕ ਹੈ।

ਸਫਲ ਉਮੀਦਵਾਰਾਂ ਨਾਲ ਰੂ-ਬ-ਰੂ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਪਰਿਵਾਰਾਂ ਵਿੱਚੋਂ ਨਿਕਲੇ ਨੌਜਵਾਨਾਂ ਨੂੰ ਦੇਸ਼ ਦੀਆਂ ਸਭ ਤੋਂ ਵੱਕਾਰੀ ਪ੍ਰਸ਼ਾਸਨਿਕ ਸੇਵਾਵਾਂ ਤੱਕ ਪਹੁੰਚਦੇ ਦੇਖਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਨਾ ਸਿਰਫ਼ ਆਪਣੇ ਪਰਿਵਾਰਾਂ, ਸਗੋਂ ਪੂਰੇ ਪੰਜਾਬ ਲਈ ਪ੍ਰੇਰਣਾ ਸਰੋਤ ਬਣੇ ਹਨ।

ਮੁੱਖ ਮੰਤਰੀ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਧੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾਵਾਂ ਸਾਬਤ ਕਰਦੀਆਂ ਹਨ ਕਿ ਜੇਕਰ ਕੁੜੀਆਂ ਨੂੰ ਬਰਾਬਰ ਮੌਕੇ ਅਤੇ ਉਚਿਤ ਮਾਹੌਲ ਮਿਲੇ ਤਾਂ ਉਹ ਹਰ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰ ਸਕਦੀਆਂ ਹਨ।

Scroll to Top