Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 31 Oct 2026 | 8:49 am

+91 90915 01313 , +91 90916 01313

punjabbanni@gmail.com
punjabbani@yahoo.com

ਰਣਜੀਤ ਨਗਰ ਇੰਟਰਲਾਕ ਟਾਇਲਾਂ ਦੇ ਕੰਮ ਦਾ ਮੇਅਰ ਵੱਲੋਂ ਮੁਆਇਨਾ

ਰਣਜੀਤ ਨਗਰ ਇੰਟਰਲਾਕ ਟਾਇਲਾਂ ਦੇ ਕੰਮ ਦਾ ਮੇਅਰ ਵੱਲੋਂ ਮੁਆਇਨਾ

ਪਟਿਆਲਾ, 25 ਦਸੰਬਰ  — ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ-ਸਿਰ ਤਾਮੀਲ ਨੂੰ ਯਕੀਨੀ ਬਣਾਉਣ ਲਈ ਮੇਅਰ ਖੁਦ ਮੈਦਾਨ ਵਿੱਚ ਉਤਰ ਆਏ ਹਨ। ਇਸੇ ਕੜੀ ਤਹਿਤ ਅੱਜ ਮੇਅਰ ਕੁੰਦਨ ਗੋਗੀਆ ਨੇ ਰਣਜੀਤ ਨਗਰ ਵਾਰਡ ਨੰਬਰ 15 ਵਿੱਚ 47 ਲੱਖ 99 ਹਜ਼ਾਰ ਨਾਲ ਹੋਣ ਵਾਲੇ ਇੰਟਰਲਾਕ ਟਾਇਲਾਂ ਦੇ ਕੰਮ ਦਾ ਮੌਕੇ ’ਤੇ ਪਹੁੰਚ ਕੇ ਵਿਸਥਾਰ ਨਾਲ ਮੁਆਇਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਗਜੀਤ ਜੇ ਈ, ਠੇਕੇਦਾਰ ਸਿੰਗਲਾ ਅਤੇ ਹੋਰ ਨਿਗਮ ਸਟਾਫ ਤੋਂ ਇਲਾਵਾ ਇਲਾਕੇ ਦੇ ਲੋਕ ਵੀ ਮੌਜੂਦ ਸਨ.

ਮੇਅਰ ਨੇ ਕੰਮ ਦੀ ਪ੍ਰਗਤੀ, ਵਰਤੀ ਜਾ ਰਹੀ ਸਮੱਗਰੀ ਦੀ ਗੁਣਵੱਤਾ ਅਤੇ ਮਾਪਦੰਡਾਂ ਦੀ ਪਾਲਣਾ ਬਾਰੇ ਠੇਕੇਦਾਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਜਾਣਕਾਰੀ ਲਈ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਗਰ ਨਿਗਮ ਵੱਲੋਂ ਕਰਵਾਏ ਜਾ ਰਹੇ ਹਰ ਵਿਕਾਸ ਕਾਰਜ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਟੈਕਸ ਦੇ ਪੈਸੇ ਨਾਲ ਹੋ ਰਹੇ ਕੰਮਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ।

ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਨਿਗਮ ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਗਰਾਨੀ ਹੁਣ ਖੁਦ ਮੇਅਰ ਪੱਧਰ ’ਤੇ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਘਾਟ ਨੂੰ ਤੁਰੰਤ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਠੇਕੇਦਾਰ ਵੱਲੋਂ ਮਿਆਰੀ ਕੰਮ ਵਿੱਚ ਕਮੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗ।

ਇਸ ਦੌਰਾਨ ਮੇਅਰ ਨੇ ਠੇਕੇਦਾਰ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਇਲਾਕਾ ਵਾਸੀਆਂ ਵੱਲੋਂ ਕੰਮ ਪ੍ਰਤੀ ਤਸੱਲੀ ਜ਼ਾਹਰ ਕਰਨ ਅਤੇ ਨਿਗਮ ਦੇ ਤਕਨੀਕੀ ਸਟਾਫ਼ ਵੱਲੋਂ ਕੰਮ ਦੀ ਤਸਦੀਕ ਹੋਣ ਮਗਰੋਂ ਹੀ ਪੇਮੈਂਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੰਤੁਸ਼ਟੀ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਠੇਕੇਦਾਰ ਵਲੋਂ ਟਾਇਲਾਂ ਲੱਗਣ ਤੋਂ ਪਹਿਲਾ ਸਹੀ ਢੰਗ ਨਾਲ ਪਲੇਟਫਾਰਮ, 4 ਇੰਚੀ ਗਟਕਾ ਅਤੇ ਟਾਇਲਾਂ ਲਗਾਉਣ ਦੇ ਢੰਗ ਦੀ ਵੀ ਤਸੱਲੀ ਪ੍ਰਗਟਾਈ।

ਮੁਆਇਨੇ ਦੌਰਾਨ ਇਲਾਕਾ ਵਾਸੀਆਂ ਨੇ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਇੰਟਰਲਾਕ ਟਾਇਲਾਂ ਦੇ ਕੰਮ ਦੀ ਲੋੜ ਸੀ ਅਤੇ ਹੁਣ ਕੰਮ ਦੀ ਸਿੱਧੀ ਨਿਗਰਾਨੀ ਹੋਣ ਨਾਲ ਉਨ੍ਹਾਂ ਨੂੰ ਮਿਆਰੀ ਵਿਕਾਸ ਦੀ ਉਮੀਦ ਹੈ। ਮੇਅਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪਟਿਆਲਾ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕੰਮ ਨਿਰੰਤਰ ਜਾਰੀ ਰਹਿਣਗੇ ਅਤੇ ਸ਼ਹਿਰ ਨੂੰ ਸੁੰਦਰ ਤੇ ਸੁਵਿਧਾਜਨਕ ਬਣਾਉਣ ਲਈ ਨਗਰ ਨਿਗਮ ਪੂਰੀ ਤਰ੍ਹਾਂ ਵਚਨਬੱਧ ਹੈ।

Scroll to Top